ਅੱਚਲ ਸਾਹਿਬ, 17 ਜੂਨ (ਗੁਰਚਰਨ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਜਿਥੇ ਸਕੂਲ ਦੇ ਚੌਗਿਰਦੇ 'ਚ ਬੂਟੇ ਲਗਾਏ ਗਏ, ਉਥੇ ਵਿਦਿਆਰਥੀਆਂ ਵਿਚ ਚਾਰਟ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ: ਨਰਿੰਦਰ ਸਿੰਘ ਬਾਠ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਕਿਉਂਕਿ ਵਾਤਾਵਰਨ ਦਿਨੋ-ਦਿਨ ਗੰਧਲਾ ਹੁੰਦਾ ਜਾ ਰਿਹਾ ਹੈ | ਪਿ੍ੰਸੀਪਲ ਸਿਮਰਨਜੀਤ ਕੌਰ ਨੇ ਬੱਚਿਆਂ ਨੂੰ ਪ੍ਰਣ ਕਰਵਾਇਆ ਕਿ ਬੱਚੇ ਆਪਣੇ ਜਨਮ ਦਿਨ 'ਤੇ 5-5 ਬੂਟੇ ਲਗਾਉਣੇ | ਇਸ ਮੌਕੇ ਉਪ ਪਿ੍ੰਸੀਪਲ ਸ਼ਾਕਸ਼ੀ ਬੇਦੀ, ਪ੍ਰਭਜੋਤ ਕੌਰ, ਬਲਜੀਤ ਕੌਰ, ਰਾਜਵੀਰ ਕੌਰ, ਹਰਪ੍ਰੀਤ ਕੌਰ, ਨਵਜੋਤ ਕੌਰ, ਕੋਮਲਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਹਰਨੂਰ ਕੌਰ, ਨਵਜੋਤ ਕੌਰ, ਅਮਨਪ੍ਰੀਤ ਕੌਰ, ਹਰਪ੍ਰੀਤ ਕੌਰ ਸਮੇਤ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ |