11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮੋਟਰਸਾਈਕਲ ਸਵਾਰ ਨੌਜਵਾਨ ਦੀ ਸਿਹਤ ਵਿਗੜਨ ਕਰਨ ਹੋਇਆ ਹਾਦਸਾ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 18-06-2025
ਬਮਿਆਲ, 17 ਜੂਨ (ਰਕੇਸ਼ ਸ਼ਰਮਾ)-ਪੁਲਿਸ ਥਾਣਾ ਨਰੋਟ ਜੈਮਲ ਸਿੰਘ ਦੇ ਨਜ਼ਦੀਕ ਮੇਨ ਸੜਕ 'ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਸੰਤੁਲਨ ਵਿਗੜਨ ਤੋਂ ਬਾਅਦ ਦੁਰਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਿਸ ਦੌਰਾਨ ਇਹ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਪਿੰਡ ਵਾਸੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਸਟੇਸ਼ਨ ਦਿੱਤੀ ਗਈ ਜਿਸ ਦੇ ਚੱਲਦੇ ਤੁਰੰਤ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਹੋਏ ਨੌਜਵਾਨ ਨੂੰ ਨਰੋਟ ਜੈਮਲ ਸਿੰਘ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ | ਜਿੱਥੇ ਡਾਕਟਰਾਂ ਵਲੋਂ ਮੁੱਢਲਾ ਇਲਾਜ ਕਰਨ ਦੇ ਨਾਲ ਹੀ ਤੁਰੰਤ ਪਠਾਨਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ | ਨੌਜਵਾਨ ਦੀ ਪਹਿਚਾਣ ਰੋਹਿਤ ਕੁਮਾਰ (30 ਸਾਲ) ਨਿਵਾਸੀ ਬਹਾਦਰਪੁਰ ਵਜੋਂ ਹੋਈ ਹੈ | ਇਸ ਵਿਸ਼ੇ 'ਤੇ ਐਸ. ਐਚ. ਓ. ਨਰੋਟ ਜੈਮਲ ਸਿੰਘ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਮੌਕੇ 'ਤੇ ਪਹੁੰਚੀ ਸੀ ਅਤੇ ਨੌਜਵਾਨ ਨੂੰ ਲੈ ਕੇ ਹਸਪਤਾਲ ਵਿਖੇ ਪਹੁੰਚਾਇਆ ਗਿਆ | ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਵਲੋਂ ਉਸ ਨੰੂ ਪਠਾਨਕੋਟ ਰੈਫ਼ਰ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਭਾਜਪਾ ਐੱਸ. ਸੀ. ਸੈਲ ਨੇ ਵਿਜੇ ਰੁਪਾਨੀ ਨੰੂ ਕੀਤੀ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਪਠਾਨਕੋਟ ਵਿਖੇ ਫ਼ਲਸਤੀਨ ਦੇ ਹੱਕ ਵਿਚ ਖੱਬੀਆਂ ਪਾਰਟੀਆਂ ਵਲੋਂ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।