ਕੋਆਰਡੀਨੇਟਰ ਗੁੱਡੂ ਸੇਠ ਵਲੋਂ ਹਲਕਾ ਸੁਜਾਨਪੁਰ ਵਿਖੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
ਅਜੀਤ ਡੈਸਕ
19-06-2025
ਬਟਾਲਾ, 18 ਜੂਨ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਨਵ-ਨਿਯੁਕਤ ਕੋਆਰਡੀਨੇਟਰ ਗੁੱਡੂ ਸੇਠ ਬਟਾਲਾ ਵਲੋਂ ਅੱਜ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕੋਆਰਡੀਨੇਟਰ ਗੁੱਡੂ ਸੇਠ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁਜਾਨਪੁਰ ਹਲਕੇ ਦੀ ਦਿੱਤੀ ਗਈ ਜ਼ਿੰਮੇਵਾਰੀ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਲਾਕ ਪ੍ਰਧਾਨ ਜਰਨੈਲ ਸਿੰਘ, ਬਲਾਕ ਪ੍ਰਧਾਨ ਰਾਜ ਕੁਮਾਰ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗ ਕਰ ਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ ਗਏ | ਗੁੱਡੂ ਸੇਠ ਨੇ ਕਿਹਾ ਕਿ ਲੋਕਾਂ ਅੰਦਰ ਕਾਂਗਰਸ ਪਾਰਟੀ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |