31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਗੁਰਦਾਸਪੁਰ ਪੁਲਿਸ ਵਲੋਂ ਇਕ ਗੈਂਗਸਟਰ ਤੇ ਉਸ ਦੇ ਤਿੰਨ ਸਾਥੀਆਂ ਨੰੂ ਅਸਲੇ੍ਹ ਸਮੇਤ ਕੀਤਾ ਕਾਬੂ

ਅਜੀਤ ਡੈਸਕ 19-06-2025
ਗੁਰਦਾਸਪੁਰ, 18 ਜੂਨ (ਚੱਕਰਾਜਾ)-ਪੁਲਿਸ ਵਿਭਾਗ ਵਲੋਂ ਅਪਰਾਧ ਨੰੂ ਜੜ੍ਹ ਤੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਟੀਮ ਵਲੋਂ ਸਵੇਰੇ ਹਾਈਟੈੱਕ ਨਾਕਾ ਬੱਬਰੀ ਬਾਈਪਾਸ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਇਕ ਏ ਸ਼ੇ੍ਰਣੀ ਦੇ ਗੈਂਗਸਟਰ ਗੁਰਜਸ਼ਨਪ੍ਰੀਤ ਸਿੰਘ ਉਰਫ਼ ਚੀਨੀ ਵਾਸੀ ਕੋਟਲੀ ਸੱਕਾ ਰਾਜਾਸਾਂਸੀ ਅੰਮਿ੍ਤਸਰ ਨੰੂ ਉਸ ਦੇ ਤਿੰਨ ਹੋਰ ਸਾਥੀਆਂ ਰਾਜਬੀਰ ਸਿੰਘ ਵਾਸੀ ਕੋਟਲੀ ਸੱਕਾ ਰਾਜਾਸਾਂਸੀ ਅੰਮਿ੍ਤਸਰ, ਗੁਰਵੰਤ ਸਿੰਘ ਵਾਸੀ ਬੋਪਾਰਾਏ ਖ਼ੁਰਦ ਲੋਪੋਕੇ ਅੰਮਿ੍ਤਸਰ ਅਤੇ ਗੁਰਸ਼ੋਕ ਸਿੰਘ ਵਾਸੀ ਲਹੌਰੀਮਲ ਘਰਿੰਡਾ ਅੰਮਿ੍ਤਸਰ ਨੰੂ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਅੱਜ ਐੱਸ. ਐੱਸ. ਪੀ ਗੁਰਦਾਸਪੁਰ ਆਦਿੱਤਯ ਵਲੋਂ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਹਾਈਟੈੱਕ ਨਾਕਾ ਬੱਬਰੀ 'ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਅੰਮਿ੍ਤਸਰ ਵਾਲੇ ਪਾਸੇ ਤੋਂ ਗੁਰਦਾਸਪੁਰ ਨੰੂ ਆ ਰਹੀ ਇਕ ਸਵਿਫ਼ਟ ਗੱਡੀ ਨੰੂ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿਚ ਸਵਾਰ ਚਾਰ ਵਿਅਕਤੀਆਂ ਕੋਲੋਂ ਇਕ ਪਿਸਤੌਲ ਪੀ. ਐਕਸ ਐਸ ਸਟੌਰਮ 30 ਬੋਰ ਸਮੇਤ ਮੈਗਜ਼ੀਨ 3 ਜਿੰਦਾ ਕਾਰਤੂਸ, ਇਕ ਪਿਸਤੌਲ 32 ਬੋਰ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ | ਐੱਸ. ਐੱਸ. ਪੀ. ਨੇ ਦੱਸਿਆ ਕਿ ਕੀਤੀ ਪੜਤਾਲ ਦੌਰਾਨ ਪਤਾ ਲੱਗਾ ਕਿ ਇਨ੍ਹਾਂ 'ਚੋਂ ਇਕ ਵਿਅਕਤੀ ਗੁਰਜਸ਼ਨਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਕੋਟਲੀ ਸੱਕਾ ਰਾਜਾਸਾਂਸੀ ਅੰਮਿ੍ਤਸਰ ਏ ਸ਼ੇ੍ਰਣੀ ਦਾ ਗੈਂਗਸਟਰ ਹੈ, ਜਿਸ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਕਤਲ, ਕਤਲ ਦੀ ਕੋਸ਼ਿਸ਼, ਸਨੈਚਿੰਗ, ਅਸਲਾ ਐਕਟ ਅਤੇ ਐਨ.ਡੀ.ਪੀ.ਐਸ ਐਕਟ ਦੇ 25 ਤੋਂ ਵੱਧ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਫੜੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਗੁਰਦਾਸਪੁਰ ਅੰਦਰ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਤੋਂ ਇਨ੍ਹਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਅਤੇ ਮੁਲਜ਼ਮਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੀ. ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ 'ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਵਿਦੇਸ਼ਾਂ ਵਿਚ ਆਈ. ਟੀ. ਆਈ. ਤੇ ਕਿੱਤਾ ਮੁਖੀ ਕੋਰਸ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਬਣਾਉਂਦੇ ਹਨ : ਐੱਮ. ਡੀ. ਅਰੁਣ ਕੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।