31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸੀ. ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ 'ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 19-06-2025
ਗੁਰਦਾਸਪੁਰ, 18 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚਲਾਈ 'ਸੀ.ਐਮ. ਦੀ ਯੋਗਸ਼ਾਲਾ' ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਤੇ ਬਲਾਕ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਜ਼ਿਲ੍ਹਾ ਪੱਧਰ 'ਤੇ ਇਹ ਸਮਾਗਮ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਹੋਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਾ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਸੀ. ਐਮ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ 'ਚ ਲੋਕ ਸਰੀਰਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ | ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 21 ਜੂਨ ਨੂੰ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ 'ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਲੋਕ ਯੋਗ ਨਾਲ ਜੁੜ ਸਕਣ | ਉਨ੍ਹਾਂ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ 'ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਪ੍ਰੋਗਰਾਮ 'ਚ ਸ਼ਾਮਿਲ ਹੋਣ ਦੀ ਹਦਾਇਤ ਕੀਤੀ | ਇਸ ਮੌਕੇ ਐੱਸ. ਡੀ. ਐਮ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ ਤੋਂ ਇਲਾਵਾ ਪੁਲਿਸ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਸਫਾਈ ਹੋਣ ਕਰ ਕੇ ਮਲਕਪੁਰ ਦੇ ਛੱਪੜ ਨੂੰ ਮਿਲੀ ਨਵੀਂ ਦਿੱਖ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਇਕ ਗੈਂਗਸਟਰ ਤੇ ਉਸ ਦੇ ਤਿੰਨ ਸਾਥੀਆਂ ਨੰੂ ਅਸਲੇ੍ਹ ਸਮੇਤ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।