ਬਟਾਲਾ, 18 ਜੂਨ (ਸਤਿੰਦਰ ਸਿੰਘ)-ਨਜ਼ਦੀਕੀ ਪਿੰਡ ਮਲਕਪੁਰ ਵਿਖੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸ: ਦਲਜੀਤ ਸਿੰਘ ਬੀ. ਡੀ. ਪੀ. ਓ. ਬਟਾਲਾ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚਲੇ ਛੱਪੜ ਦੇ ਨਵੀਨੀਕਰਨ ਕਾਰਜ ਬਹੁਤ ਹੀ ਤੇਜ਼ ਰਫਤਾਰ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧੀ ਮਨਜੀਤ ਸਿੰਘ ਬਾਜਵਾ ਸਰਪੰਚ ਮਲਕਪੁਰ ਅਤੇ ਪੰਚਾਇਤ ਸਕੱਤਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਛੱਪੜ ਦੀ ਸਫਾਈ ਨਾ ਹੋਣ ਕਰ ਕੇ ਇਸ ਵਿਚ ਗਾਰ, ਘਾਹ-ਫੂਸ ਆਦਿ ਦੀ ਬਹੁਤਾਤ ਹੋ ਗਈ ਸੀ, ਜਿਸ ਕਰ ਕੇ ਪਾਣੀ ਛੱਪੜ ਵਿਚ ਜਾਣ ਦੀ ਬਜਾਏ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਰਿਹਾ ਸੀ | ਉਨ੍ਹਾਂ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਪੂਰਾ ਕਰਦੇ ਹੋਏ ਇਸ ਛੱਪੜ ਦੀ ਸਫਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਗੁਰਦੁਆਰਾ ਤਪ ਅਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਉਪਰੰਤ ਭਾਵ 8 ਦਹਾਕਿਆਂ ਵਿਚ ਪਹਿਲੀ ਵਾਰ ਇਸ ਛੱਪੜ ਦੀ ਸਫਾਈ ਹੋਣ ਕਰ ਕੇ ਪੂਰੇ ਪਿੰਡ ਵਾਸੀਆਂ ਵਲੋਂ ਇਸ ਕੰਮ ਦੀ ਭਰਪੂਰ ਸ਼ਾਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੱਡਾ ਕਾਰਜ ਕਰਵਾਏ ਜਾਣ ਲਈ ਵਿਧਾਇਕ ਸ਼ੈਰੀ ਕਲਸੀ ਅਤੇ ਬੀ.ਡੀ.ਪੀ.ਓ. ਬਟਾਲਾ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਮੰਨੂ ਸੀਨੀਅਰ ਨੌਜਵਾਨ ਆਗੂ, ਦਰਸ਼ਨ ਸਿੰਘ ਬਾਜਵਾ ਸਾਬਕਾ ਸਰਪੰਚ, ਸਤਨਾਮ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਪੰਨੂੰ ਜੇ.ਈ., ਜਰਨੈਲ ਸਿੰਘ ਸਰਾਂ, ਕੁਲਦੀਪ ਸਿੰਘ ਥਾਣੇਦਾਰ, ਬਲਦੇਵ ਸਿੰਘ ਮੈਂਬਰ, ਬਲਕਾਰ ਸਿੰਘ ਥਾਣੇਦਾਰ, ਡਾ. ਬਿਕਰਮਜੀਤ ਸਿੰਘ ਮਲਕਪੁਰ, ਜਸਪਾਲ ਸਿੰਘ ਥਾਣੇਦਾਰ, ਜਗਤਾਰ ਸਿੰਘ ਬਾਜਵਾ, ਮਹਿੰਦਰ ਸਿੰਘ ਬਾਜਵਾ, ਬਲਕਾਰ ਸਿੰਘ ਮੈਂਬਰ, ਨਿਸ਼ਾਨ ਸਿੰਘ ਮਲਕਪੁਰੀ, ਸਰਵਣ ਸਿੰਘ ਮੈਂਬਰ ਪੰਚਾਇਤ, ਹਰਦੀਪ ਸਿੰਘ ਟੀਟੀ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ ਗੋਪੀ ਚੀਮਾ ਮੈਂਬਰ ਪੰਚਾਇਤ, ਗੁਰਮੇਜ ਸਿੰਘ ਵਿੱਕੀ ਬਾਜਵਾ, ਬਲਵੀਰ ਸਿੰਘ ਪੰਨੂ, ਬਲਜੀਤ ਸਿੰਘ ਪੰਨੂ, ਸੁਖਜਿੰਦਰ ਸਿੰਘ ਪੰਨੂ, ਜੋਬਨਪ੍ਰੀਤ ਸਿੰਘ, ਡਾਕਟਰ ਬਲਕਾਰ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ, ਨਾਜਰ ਮਸੀਹ ਮੈਂਬਰ ਪੰਚਾਇਤ, ਸ਼ਮਸ਼ੇਰ ਸਿੰਘ ਚੀਮਾ, ਬਾਪੂ ਦਲੀਪ ਸਿੰਘ. ਰਤਨ ਸਿੰਘ, ਬਲਵਿੰਦਰ ਸਿੰਘ ਭਿੱਟੇਵੱਢ, ਜਗਦੀਸ਼ ਸਿੰਘ ਹੈੱਡ ਗ੍ਰੰਥੀ, ਬਾਪੂ ਸਲਵਿੰਦਰ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ ਨੰਗਲੀ ਵਾਲੇ, ਗੁਰਪ੍ਰੀਤ ਸਿੰਘ ਗੋਪੀ, ਗੁਰਦਿਆਲ ਸਿੰਘ ਪੰਨੂ, ਰਣਜੀਤ ਸਿੰਘ ਬਜ਼ੁਰਗਵਾਲ, ਸੁਖਵਿੰਦਰ ਸਿੰਘ ਸੂਬੇਦਾਰ, ਜਗਰੂਪ ਸਿੰਘ ਸਪੇਨ, ਕੈਪਟਨ ਸੁਖਵਿੰਦਰ ਸਿੰਘ, ਸਤਨਾਮ ਸਿੰਘ ਚੀਮਾ, ਭਾਈ ਬਲਜਿੰਦਰ, ਗੁਰਦੇਵ ਸਿੰਘ, ਨਰਿੰਦਰ ਸਿੰਘ, ਹਰਦੇਵ ਸਿੰਘ, ਜੋਗਿੰਦਰ ਸਿੰਘ ਸਾਬਕਾ ਸੈਨਿਕ ਆਦਿ ਹਾਜ਼ਰ ਸਨ |