01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ ਪੱੱਛਮੀ ਹਲਕੇ 'ਚ ਕੱਢੇ ਰੋਡ ਸ਼ੋਅ ਵਿਚ ਬਲਬੀਰ ਸਿੰਘ ਪੰਨੂੰ ਹੋਏ ਸ਼ਾਮਲ <br/>

ਅਜੀਤ ਡੈਸਕ 19-06-2025
ਬਟਾਲਾ, 18 ਜੂਨ (ਸਤਿੰਦਰ ਸਿੰਘ)-ਲੁਧਿਆਣਾ ਪੱਛਮੀ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਹੱਕ ਵਿਚ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਵਲੋਂ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਸ: ਬਲਬੀਰ ਸਿੰਘ ਪੰਨੂੰ ਨੇ ਵੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਿਰਕਤ ਕੀਤੀ | ਉਪਰੰਤ ਸ: ਪੰਨੂੰ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਲੁਧਿਆਣਾ ਪੱਛਮੀ ਹਲਕੇ ਦੇ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਵੱਡੀ ਗਿਣਤੀ ਵਿਚ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਕਰਮਜੀਤ ਸਿੰਘ ਬਰਾੜ, ਸਰਪੰਚ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਨਜਿੰਦਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਕਰਨ ਬਾਠ, ਗੁਰਪ੍ਰਤਾਪ ਸਿੰਘ, ਆਸ਼ੂ ਮੀਡੀਆ ਕੋਆਰਡੀਨੇਟਰ ਵੀ ਉਨ੍ਹਾਂ ਦੇ ਨਾਲ ਸਨ |

ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦੇ ਡੀ. ਈ. ਐਲ. ਐੱਡ. ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਜਾਲਨਾ-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਨਾਂਦੇੜ ਤੱਕ ਵਧਾਉਣ 'ਤੇ ਸਿੱਖ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ - ਡਾ. ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।