01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਦੋ ਸ਼ਰਾਬ ਤਸਕਰ ਨਾਜਾਇਜ਼ ਸ਼ਰਾਬ ਸਮੇਤ ਕੀਤੇ ਕਾਬੂ

ਅਜੀਤ ਡੈਸਕ 19-06-2025
ਗੁਰਦਾਸਪੁਰ, 18 ਜੂਨ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਏ. ਐੱਸ. ਆਈ ਰਣਬੀਰ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ 'ਤੇ ਧੁੰਸੀ ਬੰਨ੍ਹ ਭੈਣੀ ਮੀਲਮਾਂ 'ਤੇ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕੀਤੀ ਸੀ ਕਿ ਇਸੇ ਦੌਰਾਨ ਦੋ ਦੋਸ਼ੀ ਮੋਟਰਸਾਈਕਲ ਨੰਬਰ ਪੀ.ਬੀ.09 ਐਲ.5048 'ਤੇ ਆਏ, ਜਿਨ੍ਹਾਂ ਨੰੂ ਰੋਕ ਕੇ ਤਲਾਸ਼ੀ ਲਈ ਤਾਂ ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀਆਨ ਕੋਟਲੀ ਹਰਚੰਦਾ ਥਾਣਾ ਭੈਣੀ ਮੀਆਂ ਖਾਂ ਪਾਸੋਂ 29 ਹਜ਼ਾਰ 820 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਸ਼ਾਲਾ ਪੁਲਿਸ ਨੇ ਦੋਵਾਂ ਦੋਸ਼ੀਆਂ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਜ਼ੇਰੇ ਧਾਰਾ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਟਾਲਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ <br/> ਅਗਲੀ ਖ਼ਬਰ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਦੇ ਡੀ. ਈ. ਐਲ. ਐੱਡ. ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।