01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਬਟਾਲਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ <br/>

ਅਜੀਤ ਡੈਸਕ 19-06-2025
ਬਟਾਲਾ, 18 ਜੂਨ (ਸਤਿੰਦਰ ਸਿੰਘ)-ਐੱਸ. ਐੱਚ. ਓ. ਥਾਣਾ ਸਿਟੀ ਬਟਾਲਾ ਸ: ਸੁਖਜਿੰਦਰ ਸਿੰਘ ਦੀ ਅਗਵਾਈ 'ਚ ਗਸ਼ਤ ਦੌਰਾਨ ਐੱਸ. ਆਈ. ਪਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਰੋਹਿਤ ਕੁਮਾਰ ਪੁੱਤਰ ਸੁਖਵਿੰਦਰ ਵਾਸੀ ਮਲਾਵੇ ਦੀ ਕੋਠੀ ਬਟਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ ਤੇ 1200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਖਿਲਾਫ਼ ਥਾਣਾ ਸਿਟੀ ਬਟਾਲਾ ਵਿਚ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਆਪਣਾਇਆ ਗਿਆ ਹੈ |

ਪਿਛਲੀ ਖ਼ਬਰ ਪਿੰਡ ਕੰਡੀਲਾ 'ਚ ਪੀਰ ਬਾਬਾ ਬਿਰਾਗੇ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ <br/> ਅਗਲੀ ਖ਼ਬਰ ਦੋ ਸ਼ਰਾਬ ਤਸਕਰ ਨਾਜਾਇਜ਼ ਸ਼ਰਾਬ ਸਮੇਤ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।