02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

10 ਰੋਜ਼ਾ ਗੁਰਮਤਿ ਸਿੱਖਿਆ ਸਮਰ ਕੈਂਪ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 19-06-2025
ਬਟਾਲਾ, 18 ਜੂਨ (ਹਰਦੇਵ ਸਿੰਘ ਸੰਧੂ)-ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਗੁਰਦੁਆਰਾ ਸਾਹਿਬ ਵਿਖੇ 10 ਰੋਜ਼ਾ ਗੁਰਮਤਿ ਸਿੱਖਿਆ ਸਮਰ ਕੈਂਪ ਲਗਾਇਆ ਗਿਆ ਸੀ, ਜਿਸ ਵਿਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਬੱਚਿਆਂ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਭਾਈ ਪੰਥਜੀਤ ਸਿੰਘ ਪਿਆਰ ਸਤਿਕਾਰ ਨਾਲ ਗੁਰਬਾਣੀ ਦੀ ਸਿੱਖਿਆ ਦਿੰਦਿਆਂ ਗੁਰੂ ਇਤਿਹਾਸ, ਸਿੰਘਾਂ ਸਿੰਘਣੀਆਂ ਦੀਆਂ ਕੁਰਬਾਨੀਆਂ, ਸ਼ਹੀਦੀਆਂ ਤੋਂ ਜਾਣੂ ਕਰਵਾਇਆ ਤੇ ਅਖੀਰਲੇ ਦਿਨ ਬੱਚਿਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੀਆਂ ਟੀਮਾਂ ਨੂੰ ਪ੍ਰਬੰਧਕਾਂ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਨਕਦ ਰਾਸ਼ੀ, ਤਮਗੇ, ਮੋਮੈਂਟੋ ਤੇ ਹੋਰ ਧਾਰਮਿਕ ਕਿਤਾਬਾਂ, ਕਾਪੀਆਂ, ਪੈਨਸਿਲਾਂ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਜੱਸਲ ਨੇ ਇਸ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਤੁਸੀਂ ਵਡਭਾਗੀ ਹੋ ਜਿਨਾਂ ਦੇ ਬੱਚੇ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਵਾਰ ਰਹੇ ਹਨ | ਇਸ ਮੌਕੇ ਮੁੱਖ ਪ੍ਰਬੰਧਕ ਤੇ ਜਨਰਲ ਸਕੱਤਰ ਗਿਆਨੀ ਹਰਬੰਸ ਸਿੰਘ ਹੰਸਪਾਲ, ਮਨਜੀਤ ਸਿੰਘ ਹੈਪੀ, ਜਨਰਲ ਸਕੱਤਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ, ਜਤਿੰਦਰਪਾਲ ਸਿੰਘ ਵਿੱਕੀ ਭਾਟੀਆ, ਹਰਬਖਸ਼ ਸਿੰਘ, ਵੀਰਮ ਸਿੰਘ ਵੋਹਰਾ, ਗੁਰਮੁੱਖ ਸਿੰਘ ਲੇਹਲ, ਇੰਦਰ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਹੋਠੀਆਂ ਸਾਹਿਬ, ਮਨਦੀਪ ਸਿੰਘ ਪੂਰੇਵਾਲ, ਸਿਮਰਜੀਤ ਸਿੰਘ ਪਿ੍ੰਸ, ਪਰਮਜੀਤ ਸਿੰਘ ਪੂਰੇਵਾਲ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਸਰਪੰਚ ਪਲਵਿੰਦਰ ਸਿੰਘ ਕਾਹਲੋਂ ਨੇ ਪਿੰਡ ਦੀਆਂ ਿਲੰਕ ਸੜਕਾਂ ਦੇ ਕਿਨਾਰਿਆਂ 'ਤੇ ਮਿੱਟੀ ਲਗਵਾਈ <br/> ਅਗਲੀ ਖ਼ਬਰ ਚੱਢਾ ਖੰਡ ਮਿੱਲ ਕੀੜੀ ਅਫਗਾਨਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਕਿ੍ਕਟ ਮੈਚ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।