03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜੀ. ਟੀ. ਬੀ. ਆਈ. ਸਕੂਲ ਵਿਖੇ ਅਧਿਆਪਕਾਂ ਦੀ ਇਕ ਰੋਜ਼ਾ ਸਿਖਲਾਈ ਲਗਾਈ <br/>

ਅਜੀਤ ਡੈਸਕ 19-06-2025
ਧਾਰੀਵਾਲ, 18 ਜੂਨ (ਸਵਰਨ ਸਿੰਘ)-ਗੁਰੂ ਤੇਗ ਬਹਾਦੁਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿਖੇ ਅਧਿਆਪਕਾਂ ਲਈ ਇਕ ਰੋਜ਼ਾ ਸਿਖਲਾਈ ਸ਼੍ਰੀਮਤੀ ਦੀਪਿਕਾ ਕਪੂਰ ਨਵੀਂ ਦਿੱਲੀ ਤੇ ਉਨ੍ਹਾਂ ਦੀ ਟੀਮ ਦੁਆਰਾ ਲਗਾਈ ਗਈ | ਇਸ ਸਿਖਲਾਈ ਵਿਚ ਅਧਿਆਪਕਾਂ ਨੂੰ ਵਧੀਆ ਤਰੀਕੇ ਨਾਲ ਵਿਦਿਆਰਥੀਆਂ ਦੇ ਨਿੱਜੀ ਤੇ ਪੇਸ਼ਾਵਰ (ਕਿੱਤਾ) ਵਿਕਾਸ ਬਾਰੇ ਜਾਣੂ ਕਰਵਾਇਆ ਗਿਆ | ਅਧਿਆਪਕਾਂ ਨੂੰ ਸਰਕਾਰ ਦੀਆਂ ਨਵੀਆਂ ਸਿੱਖਿਅਕ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਡਾਇਰੈਕਟਰ ਪਿ੍ਤਪਾਲ ਸਿੰਘ ਅਤੇ ਪਿ੍ੰਸੀਪਲ ਬਰਿੰਦਰਜੋਤ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਅਧਿਆਪਕਾਂ ਨੂੰ ਸਮੇਂ-ਸਮੇਂ 'ਤੇ ਸਿੱਖਿਅਕ ਨੀਤੀਆਂ ਵਿਚ ਬਦਲਾਅ ਬਾਰੇ ਜਾਣਕਾਰੀ ਦੇਣ ਲਈ ਸਕੂਲ ਵਲੋਂ ਅਜਿਹੀ ਸਿਖਲਾਈ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਅਧਿਆਪਕ ਆਪਣੇ ਆਪ ਨੂੰ ਸਮੇਂ ਦਾ ਹਾਣੀ ਬਣਾ ਸਕਣ ਤੇ ਵਿਦਿਆਰਥੀਆਂ ਨੂੰ ਵਧੀਆ ਗਿਆਨ ਦੀ ਪ੍ਰਾਪਤੀ ਹੋਵੇ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਆਈ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਰਜਬਾਹਾ ਦਿਆਲਗੜ੍ਹ 'ਚ ਨਹਿਰੀ ਪਾਣੀ ਨਾ ਆਉਣ ਕਰ ਕੇ ਕਿਸਾਨ ਪ੍ਰੇਸ਼ਾਨ <br/> ਅਗਲੀ ਖ਼ਬਰ ਨਵੇ ਐੱਸ. ਐੱਚ. ਓ. ਨੂੰ ਮਾਰਕੀਟ ਕਮੇਟੀ ਧਾਰੀਵਾਲ ਦਫ਼ਤਰ ਵਿਖੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।