04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਏ. ਡੀ. ਸੀ. ਵਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 19-06-2025
ਪਠਾਨਕੋਟ, 18 ਜੂਨ (ਵਿਨੋਦ)-ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਹਰਦੀਪ ਸਿੰਘ ਵਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਸੰਪਰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ, ਸ਼ਹਿਰੀ ਵਿਕਾਸ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫ਼ੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜੇ ਜਾਣ ਤਾਂ ਜੋ ਇਸ ਦੀ ਰਿਪੋਰਟ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ | ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਮਿੱਥੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਬੀ. ਡੀ. ਪੀ. ਓਜ. ਨੂੰ ਕੰਮਾਂ ਦੀ ਪੈਂਡੈਂਸੀ ਤੇ ਪ੍ਰਗਤੀ ਸਬੰਧੀ ਕੰਪਾਈਲ ਅਤੇ ਵਿਅਕਤੀਗਤ ਰਿਪੋਰਟ ਭੇਜਣ ਤਾਂ ਜੋ ਉਹ ਆਪਣੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੋਨੀਟਰਿੰਗ ਕਰਕੇ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ | ਇਸ ਮੌਕੇ ਡੀ. ਡੀ. ਪੀ. ਓ. ਯੱੁਧਵੀਰ ਸਿੰਘ, ਸਮੂਹ ਬੀ. ਡੀ. ਪੀ. ਓਜ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੈਸਿਆਂ ਨਾਲ ਭਰਿਆ ਪਰਸ ਪਰਸ ਮਿਲਿਆ <br/> ਅਗਲੀ ਖ਼ਬਰ ਗੁਰਦੁਆਰਾ ਸੰਤ ਆਸ਼ਰਮ ਵਿਖੇ ਗੁਰਮਤਿ ਸਮਰ ਕੈਂਪ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।