ਸ਼ਾਹਪੁਰ ਕੰਢੀ, 18 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ੇ ਵੇਚਣ ਵਾਲੇ ਤੇ ਨਸ਼ਾ ਕਰਨ ਵਾਲੇ ਕਾਬੂ ਕੀਤੇ ਜਾ ਰਹੇ ਹਨ ਜਿਸ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਤਿੰਨ ਨੌਜਵਾਨਾਂ ਨੰੂ ਨਸ਼ੇ ਦੇ ਟੀਕੇ ਲਗਾਉਂਦੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਥਾਣਾ ਸ਼ਾਹਪੁਰ ਕੰਢੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ. ਨਰੇਸ਼ ਕੁਮਾਰ ਪੁਲਿਸ ਪਾਰਟੀ ਨਾਲ ਰਣਜੀਤ ਸਾਗਰ ਡੈਮ ਦੇ ਖੰਡਰ ਬਣੇ ਭੱਠੇ ਵੱਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਤਿੰਨ ਨੌਜਵਾਨ ਝਾੜੀਆਂ ਦਾ ਆਸਰਾ ਲੈ ਕੇ ਨਸ਼ੇ ਦੇ ਟੀਕੇ ਲਗਾ ਰਹੇ ਸਨ | ਜਦੋਂ ਉਹ ਨੌਜਵਾਨ ਪੁਲਿਸ ਨੰੂ ਦੇਖ ਕੇ ਭੱਜਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੰੂ ਕਾਬੂ ਕਰ ਲਿਆ ਅਤੇ ਦੋ ਟੀਕੇ ਵੀ ਬਰਾਮਦ ਕੀਤੇ | ਪੁਲਿਸ ਨੇ ਸ਼ਿਵ ਕੁਮਾਰ ਪੁੱਤਰ ਅਸ਼ੋਕ ਕੁਮਾਰ, ਸੁਨੀਲ ਕੁਮਾਰ ਪੁੱਤਰ ਬੂਆ ਦਿੱਤਾ ਅਤੇ ਨਰੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ਨੰੂ ਧਾਰਾ 27-61-85 ਤਹਿਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |