04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਘਰੋਟਾ ਬਲਾਕ ਵਿਚ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 19-06-2025
ਘਰੋਟਾ, 18 ਜੂਨ (ਸੰਜੀਵ ਗੁਪਤਾ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਘਰੋਟਾ ਬਲਾਕ ਵਿਚ ਸਮਾਗਮ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ ਵਿਚ ਹੋਵੇਗਾ ਜਿਸ ਵਿਚ ਸਥਾਨਿਕ ਨਿਵਾਸੀਆਂ ਦੇ ਨਾਲ-ਨਾਲ ਯੋਗ ਪ੍ਰੇਮੀਆਂ ਦੀ ਵੱਡੀ ਸ਼ਮੂਲੀਅਤ ਹੋਵੇਗੀ | ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਸਮਾਗਮ ਬੀ.ਡੀ.ਪੀ.ਓ. ਘਰੋਟਾ ਅਜੇ ਕੁਮਾਰ ਦੀ ਨਿਗਰਾਨੀ ਹੇਠ ਅਤੇ ਯੋਗ ਇੰਸਟਰਕਟਰ ਸ਼ੁਭਮ ਕੁਮਾਰ ਸਿੰਘ ਦੀ ਅਗਵਾਈ ਹੇਠ ਸੀ.ਐਮ. ਦੀ ਯੋਗਸ਼ਾਲਾ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਯੋਗਸ਼ਾਲਾ ਦੇ ਸਾਰੇ ਵਰਗਾਂ ਦੇ ਮੈਂਬਰ ਸਰਗਰਮੀ ਨਾਲ ਹਿੱਸਾ ਲੈਣਗੇ | ਘਰੋਟਾ ਦੇ ਸਰਪੰਚ ਸੰਜੀਵ ਕੁਮਾਰ ਨੇ ਇਸ ਮੌਕੇ ਸਾਰੇ ਸਥਾਨਿਕ ਨਿਵਾਸੀਆਂ ਨੂੰ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਅਤੇ ਯੋਗਾ ਰਾਹੀਂ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰੇਗਾ ਸਗੋਂ ਸਾਡੇ ਭਾਈਚਾਰੇ ਨੂੰ ਇਕਜੁੱਟ ਕਰਨ ਦਾ ਇਕ ਵਧੀਆ ਮੌਕਾ ਵੀ ਹੈ | ਸੀ. ਐਮ. ਦੀ ਯੋਗਸ਼ਾਲਾ ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ਯੋਗਾ ਦੀ ਮਹੱਤਤਾ ਨੂੰ ਰੇਖਾਂਕਿਤ ਕਰਨ ਅਤੇ ਲੋਕਾਂ ਨੂੰ ਇਸ ਦੇ ਲਾਭਾਂ ਤੋਂ ਜਾਣੂ ਕਰਵਾਉਣ ਦਾ ਇਕ ਯਤਨ ਹੈ | ਇਸ ਸਮਾਗਮ ਵਿਚ ਯੋਗਾ ਸੈਸ਼ਨ, ਧਿਆਨ ਅਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਸ਼ਾਮਿਲ ਹੋਣਗੀਆਂ | ਸਥਾਨਿਕ ਨਿਵਾਸੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ 21 ਜੂਨ ਨੂੰ ਸਵੇਰੇ 5:30 ਵਜੇ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿਚ ਪਹੁੰਚ ਕੇ ਇਸ ਸਮਾਗਮ ਨੂੰ ਸਫਲ ਬਣਾਉਣ ਅਤੇ ਯੋਗ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਣ |
ਪਿਛਲੀ ਖ਼ਬਰ ਦਰਖਾਸਤ ਦੇਣ ਤੋਂ ਬਾਅਦ ਵੀ ਪੁਲਿਸ ਵਲੋਂ ਅਜੇ ਤੱਕ ਮੌਕੇ ਦਾ ਨਹੀਂ ਲਿਆ ਗਿਆ ਜਾਇਜ਼ਾ ਅਗਲੀ ਖ਼ਬਰ ਨਸ਼ੇ ਦੇ ਟੀਕੇ ਲਗਾਉਂਦੇ ਤਿੰਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।