18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਿੰਡ ਸ਼ਿਕਾਰ ਮਾਛੀਆਂ ਨੇੜਿਓ ਪੁਲਿਸ ਵਲੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ <br/>

ਅਜੀਤ ਡੈਸਕ 20-06-2025
ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਸ਼ਿਕਾਰ ਮਾਛੀਆ ਨੇੜਿਓ ਗਾਜੀਨੰਗਲ ਨੂੰ ਜਾਂਦੇ ਿਲੰਕ ਰਸਤੇ ਤੋਂ ਅੱਜ ਦੁਪਹਿਰੇ ਪੁਲਿਸ ਨੂੰ ਇਕ ਨੌਜਵਾਨ ਦੀ ਭੇਦਭਰੇ ਹਲਾਤਾਂ 'ਚ ਲਾਸ਼ ਬਰਾਮਦ ਹੋਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ | ਇਸ ਸਬੰਧੀ ਏ.ਐਸ.ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸ਼ਿਕਾਰ ਮਾਛੀਆਂ ਨੇ ਪੁਲਿਸ ਨੂੰ ਦੱਸਿਆ ਕਿ ਕਿਸਾਨ ਬਲਕਾਰ ਸਿੰਘ ਦੇ ਖਾਲੀ ਖੇਤ ਦੇ ਬੰਨੇ ਉਪਰ ਦਰਖਤਾਂ ਦੇ ਹੇਠਾਂ ਇਕ ਨੌਜਵਾਨ ਦੀ ਲਵਾਰਸ ਲਾਸ਼ ਪਈ ਹੈ ਤਾਂ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ | ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਜਗਜੀਤ ਸਿੰਘ (28) ਪੁੱਤਰ ਅਵਤਾਰ ਸਿੰਘ ਵਾਸੀ ਗੁਰਦੁਆਰਾ ਕਾਰ ਕਾਲੋਨੀ ਕਲਾਨੌਰ ਵਜੋਂ ਹੋਈ ਹੈ | ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਭਰਾ ਲਵਜੀਤ ਸਿੰਘ ਦੇ ਬਿਆਨਾਂ 'ਤੇ ਜੁਰਮ 194 ਬੀ.ਐਨ.ਐਸ. ਤਹਿਤ ਲਾਸ਼ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਭੇਜ ਦਿੱਤੀ ਹੈ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਇਥੋਂ ਕਲਾਨੌਰ ਇਲਾਕੇ ਦੇ ਇਕ ਨੌਜਵਾਨ ਦੀ ਲਾਸ਼ ਭੇਦਭਰੇ ਹਲਾਤਾਂ ਵਿਚ ਮਿਲੀ ਸੀ ਤੇ ਇਸ ਰਸਤੇ ਉੱਪਰ ਆਵਾਜਾਈ ਨਾਮਾਤਰ ਹੋਣ ਕਰ ਕੇ ਇਥੇ ਮਾੜੇ ਅਨਸਰਾਂ ਦਾ ਬਹੁਤ ਬੋਲਬਾਲਾ ਦੱਸਿਆ ਜਾਂਦਾ ਹੈ, ਜਿਸ ਕਰ ਕੇ ਨੇੜਲੇ ਖੇਤਾਂ ਦੇ ਕਿਸਾਨ ਬਹੁਤ ਚਿੰਤਤ ਹਨ |

ਪਿਛਲੀ ਖ਼ਬਰ ਕਿਸਾਨ ਸਾਉਣੀ ਰੁੱਤ ਦੌਰਾਨ ਪਕਾਵੀਂ ਮੱਕੀ ਦੀ ਕਾਸ਼ਤ ਕਰਨ : ਡਾ. ਸ਼ਾਹਬਾਜ ਸਿੰਘ ਚੀਮਾ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦੇ ਦੋਸ਼ ਤਹਿਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।