ਗੁਰਦਾਸਪੁਰ, 19 ਜੂਨ (ਚੱਕਰਾਜਾ)-ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਗੁਰਦੁਆਰਾ ਬਾਬਾ ਕੇਸਰ ਸਿੰਘ ਪਿੰਡ ਚਿੱਟੀ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਅਤੇ ਖੇਡ ਮੇਲਾ ਕਰਵਾਇਆ ਗਿਆ | ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਪਹੁੰਚੇ ਪ੍ਰਸਿੱਧ ਰਾਗੀ ਜਥਾ ਭਾਈ ਗੁਰਪਿੰਦਰ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਢਾਡੀ ਜਥਾ ਕੁਲਬੀਰ ਸਿੰਘ ਕਾਮਲ ਅਤੇ ਕਥਾ ਵਾਚਕ ਰਾਜਦੀਪ ਸਿੰਘ ਵਲੋਂ ਆਈਆਂ ਸੰਗਤਾਂ ਨੰੂ ਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ | ਦੀਵਾਨਾਂ ਦੀ ਸਮਾਪਤੀ ਉਪਰੰਤ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਰਵਾਇਤੀ ਖੇਡਾਂ ਤੋਂ ਇਲਾਵਾ ਕਬੱਡੀ ਦੀਆਂ ਟੀਮਾਂ ਵਿਚ ਮੁਕਾਬਲਾ ਕਰਵਾਇਆ ਗਿਆ | ਇਸ ਸਮੇਂ ਪਿੰਡ ਦੇ ਨੌਜਵਾਨ ਤਰਨਵੀਰ ਸਿੰਘ ਚਿੱਟੀ, ਕਰਮਵੀਰ ਸਿੰਘ, ਹਰਪਾਲ ਸਿੰਘ, ਰਜਿੰਦਰ ਚਿੱਟੀ, ਜਗੀਰ ਸਿੰਘ, ਰਣਜੀਤ ਸਿੰਘ ਅਤੇ ਗੁਰਮੇਜ ਸਿੰਘ ਦੇ ਸਹਿਯੋਗ ਨਾਲ ਸੰਗਤਾਂ ਲਈ ਠੰਢੀ ਮਿੱਠੀ ਲੱਸੀ ਦਾ ਲੰਗਰ ਵੀ ਲਗਾਇਆ ਗਿਆ | ਆਈ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |