ਅੱਚਲ ਸਾਹਿਬ, 19 ਜੂਨ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਨਵਾਂ ਰੰਗੜ ਨੰਗਲ ਵਿਖੇ ਸਾਲਾਨਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਮੁੱਖ ਪ੍ਰਬੰਧਕ ਹਰਦਿਆਲ ਸਿੰਘ ਅਤੇ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਪੰਜ ਰੋਜ਼ਾ ਸਾਲਾਨਾ ਕਿ੍ਕਟ ਟੂਰਨਾਮੈਂਟ ਵਿਚ ਕਈ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲਾ ਪਿੰਡ ਰੂੜ ਚੰਦ ਨੰਗਲ ਅਤੇ ਪਿੰਡ ਨਵਾਂ ਰੰਗੜ ਨੰਗਲ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿਚ ਰੂੜ ਚੰਦ ਨੰਗਲ ਦੀ ਟੀਮ ਜੇਤੂ ਰਹੀ | ਇਨਾਮਾਂ ਦੀ ਵੰਡ ਹਲਕਾ ਇੰਚਾਰਜ ਕਾਂਗਰਸ ਸ: ਮਨਦੀਪ ਸਿੰਘ ਰੰਗੜ ਨੰਗਲ, ਸਰਪੰਚ ਗੁਰਪ੍ਰੀਤ ਸਿੰਘ ਸੋਨਾ, ਆੜ੍ਹਤੀ ਸਰਬਜੀਤ ਸਿੰਘ ਸਿੱਧੂ, ਸਰਪੰਚ ਗੁਰਮੀਤ ਸਿੰਘ ਲਾਲਕਾ, ਸਾਬਕਾ ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ, ਡਾ. ਸੁਰਿੰਦਰ ਸਿੰਘ ਭਾਟੀਆ ਆਦਿ ਆਗੂਆਂ ਵਲੋਂ ਕੀਤੀ ਗਈ | ਜੇਤੂ ਰਹੀ ਰੂੜ ਚੰਦ ਨੰਗਲ ਦੀ ਟੀਮ ਨੂੰ 11 ਹਜ਼ਾਰ ਰੁਪਏ ਤੇ ਟਰਾਫੀ ਅਤੇ ਉਪ ਜੇਤੂ ਪਿੰਡ ਨਵਾਂ ਰੰਗੜ ਨੰਗਲ ਦੀ ਟੀਮ ਨੂੰ 1600 ਰੁਪਏ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਬਚਿੱਤਰ ਸਿੰਘ ਜਾਲੀਆਂ, ਸਾਬਕਾ ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਪ੍ਰਦੀਪ ਸਿੰਘ ਵੈਰੋਨੰਗਲ, ਦਿਲਬਰ ਸਿੰਘ ਪਰਮਾਰ, ਪੰਮਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ | ਅੰਤ ਵਿਚ ਮੁੱਖ ਪ੍ਰਬੰਧਕ ਹਰਦਿਆਲ ਸਿੰਘ, ਗੁਰਦਿਆਲ ਸਿੰਘ ਸਮੇਤ ਹੋਰ ਪ੍ਰਬੰਧਕਾਂ ਤੇ ਮੋਹਤਬਰਾਂ ਵਲੋਂ ਮਨਦੀਪ ਸਿੰਘ ਰੰਗੜ ਨੰਗਲ ਤੇ ਸਰਬਜੀਤ ਸਿੰਘ ਸਿੱਧੂ ਆਦਿ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ |