18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ ਦਾ ਦੌਰਾ

ਅਜੀਤ ਡੈਸਕ 20-06-2025
ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਸਰਕਾਰੀ ਨਸ਼ਾ ਛੁਡਾਊ ਕੇਂਦਰ ਬੱਬਰੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇੱਥੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਮਰੀਜ਼ਾਂ ਨਾਲ ਮਿਲਣ ਵਾਲੇ ਹਰ ਵਿਅਕਤੀ ਦੀ ਪਹਿਲਾਂ ਸ਼ਨਾਖ਼ਤ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡ ਰਹੇ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ | ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਵਲੋਂ ਸਿਹਤ ਵਿਭਾਗ ਵਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਓਟ ਕੇਂਦਰਾਂ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਾਸ ਕੇਂਦਰ ਚਲਾਏ ਜਾ ਰਹੇ ਹਨ, ਜਿੱਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਐਮ.ਐਨ.ਐਸ. ਪ੍ਰੋਗਰਾਮ ਤਹਿਤ ਆਸ਼ਾ ਵਰਕਰਾਂ ਨੂੰ ਵੀ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਫ਼ੀਲਡ ਸਟਾਫ਼ ਵਲੋਂ ਨਸ਼ਾ ਛੱਡਣ ਵਾਲਿਆਂ ਦੀ ਪਹਿਚਾਣ ਕਰਕੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦਾ ਮੁਫ਼ਤ ਅਤੇ ਕਾਰਗਰ ਇਲਾਜ ਹੋ ਸਕੇ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਨਸ਼ਾ ਮੁਕਤੀ ਯਾਤਰਾ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਰੁਜ਼ਗਾਰ ਵਿਭਾਗ ਸਮੇਤ ਪਸ਼ੂ ਪਾਲਨ, ਪੋਲਟਰੀ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀ ਨਸ਼ਾ ਛੱਡ ਰਹੇ ਨੌਜਵਾਨਾਂ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਹਿਯੋਗ ਕਰਨ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਡੀ.) ਗੁਰਪ੍ਰੀਤ ਸਿੰਘ ਗਿੱਲ, ਐਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ, ਐਸ.ਡੀ.ਐਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਮਿੰਦਰ ਸਿੰਘ, ਐੱਸ.ਡੀ.ਐਮ. ਬਟਾਲਾ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ ਆਦਿੱਤਿਯ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਅਮਰਪਾਲ ਸਿੰਘ ਨੇ ਧੰਦੋਈ ਵਿਖੇ ਬਣ ਰਹੇ ਸਟੇਡੀਅਮ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਪਿੰਡ ਰੰਗੜ ਨੰਗਲ ਵਿਖੇ ਸਾਲਾਨਾ ਕਿ੍ਕਟ ਟੂਰਨਾਮੈਂਟ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।