21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਬਟਾਲਾ ਨੇ 2 ਵਿਅਕਤੀ ਕੀਤੇ ਕਾਬੂ <br/>

ਅਜੀਤ ਡੈਸਕ 20-06-2025
ਬਟਾਲਾ, 19 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਸ਼ਹਿਰੀ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਥਾਣਾ ਸ਼ਹਿਰੀ ਬਟਾਲਾ ਦੇ ਮੁਖੀ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਐੱਸ.ਪੀ. ਤਫਤੀਸ਼ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਥਾਣਾ ਸ਼ਹਿਰੀ ਬਟਾਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਉਪਰ ਥਾਣਾ ਸਿਟੀ 'ਚ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਸਾਜਨ ਉਰਫ਼ ਸਰਵਣ ਵਾਸੀ ਗਾਂਧੀ ਕੈਂਪ ਬਟਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਘਨਈਆ ਭੋਮਿਕ ਉਰਫ਼ ਕਾਹਨੀ ਵਾਸੀ ਬੀਕੋ ਝੁੱਗੀਆਂ ਜਿਹੜਾ ਐੱਨ.ਡੀ.ਪੀ.ਐੱਸ. ਐਕਟ ਲਈ ਲੋੜੀਂਦਾ ਸੀ, ਨੂੰ ਵੀ ਕਾਬੂ ਕਰ ਕੇ ਥਾਣਾ ਸਿਟੀ 'ਚ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਖਜਾਨੇਕੋਟ 'ਚ ਹੋ ਰਹੇ ਨੇ ਜੰਗੀ ਪੱਧਰ 'ਤੇ ਵਿਕਾਸ ਕਾਰਜ- ਸਰਪੰਚ ਜਗਜੀਤ ਸਿੰਘ <br... ਅਗਲੀ ਖ਼ਬਰ ਛਿਛਰੇਵਾਲ ਕਲਾਂ ਦਾ ਬਾਬਾ ਜੀਵਨ ਸ਼ਾਹ ਯਾਦਗਾਰੀ 26ਵਾਂ ਮੇਲਾ ਪ੍ਰਸਿੱਧ ਗਾਇਕ ਜੋੜੀ ਲਵੀ ਮਾਨ ਤੇ ਰੋਜ਼ੀ ਮਾਨ ਨੇ ਲੁੱਟਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।