ਧਾਰੀਵਾਲ, 19 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵਲੋਂ ਨੈਕ ਕਰਵਾਉਣ ਦੇ ਹੋਏ ਆਦੇਸ਼ ਅਨੁਸਾਰ ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਵਲੋਂ ਕਾਲਜ ਸਟਾਫ਼ ਨਾਲ ਹੰਗਾਮੀ ਮੀਟਿੰਗ ਕੀਤੀ ਗਈ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਸਮੂਹ ਸਟਾਫ ਨੂੰ ਨੈਕ ਕਰਵਾਉਣ ਸਬੰਧੀ ਜ਼ਰੂਰੀ ਨੁਕਤਿਆਂ ਅਤੇ ਬਾਰੀਕੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਹਰ ਸਟਾਫ ਮੈਂਬਰ ਨੂੰ ਇਸ ਮਹੱਤਵਪੂਰਨ ਕੰਮ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਤਾਕੀਦ ਕੀਤੀ ਤਾਂ ਕਿ ਵਧੀਆ ਗ੍ਰੇਡ ਪ੍ਰਾਪਤ ਕੀਤਾ ਜਾ ਸਕੇ | ਕਾਲਜ ਦੇ ਆਈ.ਓ.ਏ.ਸੀ. ਸੈੱਲ ਦੇ ਇੰਚਾਰਜ ਡਾ. ਆਤਮਾ ਸਿੰਘ ਨੇ ਸਮੂਹ ਸਟਾਫ ਨੂੰ ਨੈਕ ਸਬੰਧੀ ਵੱਖ-ਵੱਖ ਜ਼ਰੂਰੀ ਕੰਮਾਂ ਬਾਰੇ ਜਾਗਰੂਕ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਕਮੇਟੀਆਂ ਦਾ ਗਠਨ ਕੀਤਾ ਤੇ ਬੜੇ ਸੁਚੱਜੇ ਢੰਗ ਨਾਲ ਕੰਮਾਂ ਦੀ ਵੰਡ ਕਰ ਕੇ ਸਫ਼ਲਤਾ ਪੂਰਵਕ ਢੰਗ ਨਾਲ ਨੈਕ ਕਰਵਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਨੇੜਲੇ ਭਵਿੱਖ ਵਿਚ ਸਮੇਂ-ਸਮੇਂ 'ਤੇ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਕਿ ਇਸ ਕੰਮ ਨੂੰ ਜਲਦੀ ਤੇ ਤਸੱਲੀਬਖਸ਼ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਕਾਲਜ ਦੇ ਸਮੂਹ ਸਟਾਫ ਮੈਂਬਰਾਂ ਨੇ ਪਿ੍ੰਸੀਪਲ ਨੂੰ ਦਿਨ-ਰਾਤ ਇਕ ਕਰ ਕੇ ਨੈਕ ਸਬੰਧੀ ਸਾਰੇ ਕੰਮ ਸੰਪੂਰਨ ਕਰਨ ਅਤੇ ਵਧੀਆ ਗ੍ਰੇਡ ਪ੍ਰਾਪਤ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |