21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਾਣਭੱਤਾ ਦੁੱਗਣਾ ਕਰਨ ਦੀ ਗਾਰੰਟੀ ਦੀ ਨਿਕਲੀ ਫੂਕ
ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਨਾਲ ਮੀਟਿੰਗ ਕਰਨ ਤੋਂ ਮੁੱਖ ਮੰਤਰੀ ਪੰਜਾਬ ਮੱੁਕਰੇ-ਪ੍ਰਧਾਨ ਛੀਨਾ

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਤੇ ਹੋਰ ਜਾਣਕਾਰੀ ਦਿੰਦੇ ਹੋਏ | 'ਅਜੀਤ ਤਸਵੀਰ'
20-06-2025
ਧਾਰੀਵਾਲ, 19 ਜੂਨ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਇਕ ਵਾਰ ਫਿਰ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਵਿਸ਼ਾਲ ਧਰਨਾ ਪ੍ਰਦਰਸ਼ਨ ਲੁਧਿਆਣਾ ਪੱਛਮੀ ਵਿਖੇ ਕੀਤਾ ਗਿਆ ਸੀ, ਜਿਸ ਵਿਚ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅਤਿ ਦੀ ਗਰਮੀ ਵਿਚ ਰੋਡ ਜਾਮ ਕੀਤਾ | ਲੁਧਿਆਣਾ ਦੇ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਨੇ ਉਥੇ ਆ ਕੇ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ | ਉਨ੍ਹਾਂ ਵਲੋਂ ਇਕ ਪੱਤਰ ਜਾਰੀ ਕਰਵਾ ਕੇ 18 ਜੂਨ ਦੀ ਮੀਟਿੰਗ ਦਾ ਸਮਾਂ ਦਿੱਤਾ ਗਿਆ, ਪਰ ਜਦੋਂ ਪੰਜਾਬ ਭਵਨ ਵਿਖੇ ਯੂਨੀਅਨ ਦੇ ਪ੍ਰਧਾਨ ਬਰਿੰਦਰਜੀਤ ਕੌਰ ਆਪਣੇ ਚਾਰ ਮੈਂਬਰੀ ਵਫ਼ਦ ਦੇ ਨਾਲ ਮੀਟਿੰਗ ਲਈ ਆਏ ਤਾਂ ਉਨ੍ਹਾਂ ਨੂੰ ਇਹ ਦੱਸਿਆ ਗਿਆ ਕਿ ਮੀਟਿੰਗ ਰੁਝੇਵਿਆਂ ਕਰ ਕੇ ਰੱਦ ਕਰ ਦਿੱਤੀ ਗਈ ਹੈ | ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰ ਸਾਡੇ ਤਿੰਨਾਂ ਸਾਲਾਂ ਤੋਂ ਸਾਨੂੰ ਖੱਜਲ-ਖੁਆਰ ਕਰ ਰਹੀ ਹੈ | ਮੁੱਖ ਮੰਤਰੀ ਵਾਰ-ਵਾਰ ਮੀਟਿੰਗ ਤੋਂ ਮੱੁਕਰ ਰਹੇ ਹਨ | ਉਨ੍ਹਾਂ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਵਰਕਰਾਂ-ਹੈਲਪਰਾਂ ਦਾ ਮਾਣਭੱਤਾ ਦੁਗਣਾ ਕੀਤਾ ਜਾਵੇਗਾ, ਪਰ ਸਾਢੇ ਤਿੰਨ ਸਾਲ ਬੀਤ ਜਾਣ 'ਤੇ ਵੀ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ | ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਅਤੇ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਜਨਰਲ ਸਕੱਤਰ ਹਰਪ੍ਰੀਤ ਕੌਰ, ਮਧੂ ਕੁਮਾਰੀ, ਸਤਵਿੰਦਰ ਕੌਰ ਨੇ ਕਿਹਾ ਕਿ ਫਿਰ ਮੁੱਖ ਮੰਤਰੀ ਮੀਟਿੰਗ ਤੋਂ ਮੁੱਕਰ ਗਏ, ਜੇਕਰ ਜਲਦੀ ਹੀ ਮੀਟਿੰਗ ਦਾ ਸਮਾਂ ਦੁਬਾਰਾ ਨਹੀਂ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਨਾਲ ਮੀਟਿੰਗ ਕਰਨ ਤੋਂ ਮੁੱਖ ਮੰਤਰੀ ਪੰਜਾਬ ਮੱੁਕਰੇ-ਪ੍ਰਧਾਨ ਛੀਨਾ
ਅਗਲੀ ਖ਼ਬਰ ਪੀਰ ਬਾਬਾ ਬਾਗ ਵਾਲੇ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।