21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਿੰਡਾਂ 'ਚ ਲੱਗੇ ਗੰਦਗੀ ਦੇ ਢੇਰ-ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 20-06-2025
ਗੁਰਦਾਸਪੁਰ, 19 ਜੂਨ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਦੇ ਆਲੇ-ਦੁਆਲੇ ਪਿੰਡਾਂ ਵਿਚ ਗੰਦਗੀ ਦੇ ਢੇਰਾਂ ਕਾਰਨ ਲੋਕ ਭੈੜੀ ਬਦਬੂ ਅਤੇ ਕਈ ਬਿਮਾਰੀਆਂ ਦੀ ਗਿ੍ਫ਼ਤ ਵਿਚ ਫਸ ਰਹੇ ਹਨ | ਇਸ ਪਾਸੇ ਸਬੰਧਿਤ ਵਿਭਾਗ ਦਾ ਧਿਆਨ ਨਾ ਹੋਣ ਕਾਰਨ ਲੋਕਾਂ ਦਾ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡਾਂ ਦੇ ਪੰਚ, ਸਰਪੰਚਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਦੱਸਿਆ ਕਿ ਪਹਿਲਾਂ ਪਿੰਡਾਂ ਵਿਚ ਟੋਏ ਹੁੰਦੇ ਸਨ, ਜਿਨ੍ਹਾਂ 'ਤੇ ਹੁਣ ਲੋਕਾਂ ਨੇ ਕਬਜ਼ੇ ਕਰ ਲਏ ਹਨ ਤੇ ਮਜਬੂਰਨ ਹੁਣ ਲੋਕਾਂ ਨੂੰ ਘਰਾਂ ਦਾ ਗੰਦ ਸੜਕਾਂ ਜਾਂ ਗਲੀਆਂ ਵਿਚ ਸੁੱਟਣ ਲਈ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰਾਂ ਨੇ ਕੂੜਾ ਡੰਪ ਦੀ ਯੋਜਨਾ ਬਣਾਈ ਸੀ ਜੋ ਸਿਰੇ ਨਹੀਂ ਚੜ੍ਹ ਸਕੀ | ਇਲਾਕਾ ਵਾਸੀਆਂ ਨੇ ਕਿਹਾ ਜਦੋਂ ਮੀਂਹ ਪੈਂਦਾ ਹੈ ਤਾਂ ਕੂੜੇ ਦੇ ਢੇਰਾਂ ਅੰਦਰ ਮੱਖੀ-ਮੱਛਰ ਪੈਦਾ ਹੁੰਦਾ ਹੈ, ਜਿਸ ਨਾਲ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਕੂੜਾ ਡੰਪ ਕਰਵਾਉਣ ਲਈ ਕੋਈ ਜਗ੍ਹਾ ਨਿਸ਼ਚਿਤ ਕੀਤੀ ਜਾਵੇ | ਜਿਸ ਨਾਲ ਲੋਕਾਂ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੇਵਾ <br/> ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਗੁਰਦਾਸਪੁਰ 'ਚ ਸਕਿੱਲ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।