21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੇਵਾ <br/>

ਅਜੀਤ ਡੈਸਕ 20-06-2025
ਧਾਰੀਵਾਲ, 19 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾਇਰੈਕਟਰ ਐਜੂਕੇਸ਼ਨ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਅਧੀਨ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਸੇਵਾ ਕੀਤੀ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਪੂਰੀ ਤਨਦੇਹੀ ਨਾਲ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਜਲ ਛਕਾਉਣ, ਜੂਠੇ ਬਰਤਨ ਸਾਫ਼ ਕਰਨ ਦੇ ਨਾਲ-ਨਾਲ ਹੱਥਾਂ ਵਿਚ ਤਖ਼ਤੀਆਂ ਫੜ ਕੇ ਸੰਗਤਾਂ ਨੂੰ ਚੁੱਪ ਦਾ ਦਾਨ ਬਖਸ਼ਣ, ਲਾਇਨਾਂ ਵਿਚ ਬੈਠਣ, ਸ਼ਾਂਤ ਰਹਿਣ ਤੇ ਸਿਮਰਨ ਕਰਨ ਦੀ ਨਿਮਰਤਾ ਸਹਿਤ ਬੇਨਤੀ ਕਰਨ ਦੀ ਸੇਵਾ ਨਿਭਾਈ | ਸੇਵਾ ਦੌਰਾਨ ਸ: ਸੁਖਮਿੰਦਰ ਸਿੰਘ ਆਪ ਹਾਜ਼ਰ ਰਹੇ ਤਾਂ ਕਿ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਵਿਚ ਪ੍ਰਪੱਕ ਕੀਤਾ ਜਾ ਸਕੇ | ਇਸ ਮੌਕੇ ਡਾ. ਰਜਿੰਦਰ ਕੌਰ ਪਿ੍ੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ, ਡਾ. ਸਰਬਜੀਤ ਕੌਰ ਪਿ੍ੰਸੀਪਲ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਡਾ. ਹਰਮਨਦੀਪ ਸਿੰਘ ਪਿ੍ੰਸੀਪਲ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਉਚੇਚੇ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਭੀਖ ਮੰਗਣ ਵਾਲੇ ਛੋਟੇ ਬੱਚਿਆਂ ਦੀ ਗਿਣਤੀ 'ਚ ਹੋਇਆ ਵਾਧਾ ਸੰਬੰਧਿਤ ਵਿਭਾਗ ਖ਼ਾਮੌਸ਼ ਅਗਲੀ ਖ਼ਬਰ ਪਿੰਡਾਂ 'ਚ ਲੱਗੇ ਗੰਦਗੀ ਦੇ ਢੇਰ-ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।