21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਗੁਰਦਾਸਪੁਰ ਪ੍ਰਬੰਧਕੀ ਕੰਪਲੈਕਸ ਦੇ ਪਖਾਨਿਆਂ ਦੀ ਹਾਲਤ ਖਸਤਾ-ਟੂਟੀਆਂ ਚੋਰੀ

ਅਜੀਤ ਡੈਸਕ 20-06-2025
ਗੁਰਦਾਸਪੁਰ, 19 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਪ੍ਰਬੰਧਕੀ ਕੰਪਲੈਕਸ ਦੇ ਪਖਾਨਿਆਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਪਾਣੀ ਵਾਲੀਆਂ ਟੂਟੀਆਂ ਵੀ ਨਸ਼ੇੜੀਆਂ ਵਲੋਂ ਚੋਰੀ ਕਰਨ ਦੇ ਨਾਲ ਟੀਕੇ ਲਗਾਉਣ ਵਾਲੀਆਂ ਸਰਿੰਜਾਂ ਤੇ ਕੂਲਿੱਪ ਦੀਆਂ ਟਿੱਕੀਆਂ ਆਮ ਦੇਖਣ ਨੂੰ ਮਿਲ ਰਹੀਆਂ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਜਿਸ ਕਰਕੇ ਲੋਕ ਚਿੰਤਤ ਨਜ਼ਰ ਆ ਰਹੇ ਹਨ | ਇਸ ਸਬੰਧੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਲੋਕਾਂ ਨੇ ਦੱਸਿਆ ਕਿ ਡੀ. ਸੀ. ਦਫ਼ਤਰ ਦੇ ਨਾਲ ਲੱਗਦੇ ਆਮ ਜਨਤਾ ਵਾਲੇ ਪਖਾਨੇ ਗੰਦਗੀ ਨਾਲ ਭਰੇ ਹਨ ਅਤੇ ਕਈ ਪਖਾਨਿਆਂ ਨੂੰ ਤਾਲਾ ਲੱਗਾ ਹੋਇਆ ਹੈ | ਇਨ੍ਹਾਂ ਖਸਤਾ ਹਾਲਤ ਪਖਾਨਿਆਂ ਤੋਂ ਆਉਂਦੀ ਭੈੜੀ ਬਦਬੂ ਨਾਲ ਕਈ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਹਿਤ ਲਿਆਉਣ ਦੇ ਬਾਵਜੂਦ ਕੋਈ ਵੀ ਸੀਨੀਅਰ ਅਧਿਕਾਰੀ ਗ਼ੌਰ ਨਹੀਂ ਕਰ ਰਿਹਾ | ਇਸ ਕਰਕੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਫ਼ੀ ਖ਼ਫ਼ਾ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਖਾਨਿਆਂ ਦੀ ਸਫ਼ਾਈ ਨੂੰ ਲੈ ਕੇ ਕੋਈ ਗੰਭੀਰਤਾ ਨਹੀਂ ਦਿਖਾ ਰਿਹਾ | ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਕੰਪਲੈਕਸ ਵਿਚ ਪਾਣੀ ਵਾਲੀਆਂ ਟੈਂਕੀਆਂ, ਟੂਟੀਆਂ, ਪਖਾਨਿਆਂ ਦੀ ਹਾਲਤ ਸੁਧਾਰਨ ਵਾਸਤੇ ਸਬੰਧਿਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਜਾਣ |
ਪਿਛਲੀ ਖ਼ਬਰ ਰਾਜ ਪੱਧਰੀ ਫੈਂਸਿੰਗ ਮੁਕਾਬਲਿਆਂ 'ਚ ਬਾਬਾ ਬੰਦਾ ਸਿੰਘ ਬਹਾਦੁਰ ਪਬਲਿਕ ਸਕੂਲ ਨੇ ਪ੍ਰਾਪਤ ਕੀਤੇ ਤਮਗੇ <br/> ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਭੀਖ ਮੰਗਣ ਵਾਲੇ ਛੋਟੇ ਬੱਚਿਆਂ ਦੀ ਗਿਣਤੀ 'ਚ ਹੋਇਆ ਵਾਧਾ ਸੰਬੰਧਿਤ ਵਿਭਾਗ ਖ਼ਾਮੌਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।