01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕੀਤਾ ਨਸ਼ਾ ਛੁਡਾਊ ਕੇਂਦਰ ਦਾ ਦੌਰਾ <br/>

ਅਜੀਤ ਡੈਸਕ 20-06-2025
ਪਠਾਨਕੋਟ, 19 ਜੂਨ (ਵਿਨੋਦ/ਸੰਧੂ)-ਵੀਰਵਾਰ ਨੂੰ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ | ਇਸ ਦੌਰਾਨ ਮੰਤਰੀ ਨੇ ਕੇਂਦਰ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ | ਉਨ੍ਹਾਂ ਕਿਹਾ ਕਿ ਉਹ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰ ਰਹੇ ਹਨ | ਇਸੇ ਲੜੀ ਵਿਚ ਉਹ ਪਠਾਨਕੋਟ ਦੇ ਨਸ਼ਾ ਛੁਡਾਊ ਕੇਂਦਰ ਪਹੁੰਚੇ ਹਨ | ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦਾ ਸਕਾਰਾਤਮਿਕ ਸਮਰਥਨ ਮਿਲ ਰਿਹਾ ਹੈ | ਹੁਣ ਆਮ ਲੋਕ ਵੀ ਨਸ਼ੇੜੀਆਂ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ | ਜਿਸ ਕਾਰਨ ਬਹੁਤ ਸਾਰੇ ਤਸਕਰ ਫੜੇ ਗਏ ਹਨ | ਇਸ ਦੇ ਨਾਲ ਹੀ ਨਸ਼ਿਆਂ ਦੀ ਸਪਲਾਈ ਅਤੇ ਮੰਗ ਲੜੀ ਨੂੰ ਵੀ ਰੋਕ ਦਿੱਤਾ ਗਿਆ ਹੈ | ਜਿਸ ਕਾਰਨ ਨਸ਼ਿਆਂ ਦਾ ਪ੍ਰਚਲਣ ਘਟਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿਚ ਨਸ਼ਾ ਛੁਡਾਊ ਕਮੇਟੀਆਂ ਬਣਾਈਆਂ ਗਈਆਂ ਹਨ | ਜਿਸ ਵਿਚ ਸਥਾਨਿਕ ਲੋਕ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਸਮਾਜ ਸੇਵਕ, ਗੈਰ-ਸਰਕਾਰੀ ਸੰਗਠਨ ਅਤੇ ਹੋਰ ਜਾਗਰੂਕ ਨਾਗਰਿਕ ਇਨ੍ਹਾਂ ਕਮੇਟੀਆਂ ਵਿਚ ਉਤਸ਼ਾਹ ਨਾਲ ਯੋਗਦਾਨ ਪਾ ਰਹੇ ਹਨ | ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਯਤਨਾਂ ਨੂੰ ਫਲ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਪੂਰਾ ਹੋਵੇਗਾ | ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਜਾ ਰਿਹਾ ਹੈ | ਜਿਸ ਨਾਲ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ | ਇਸ ਮੌਕੇ ਉਨ੍ਹਾਂ ਨਾਲ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ, ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਡਾ: ਅਦਿੱਤੀ ਸਲਾਰੀਆ, ਐਸ.ਐਮ.ਓ. ਡਾ: ਸੁਨੀਲ ਚੰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੇਰਾ ਬਾਬਾ ਬਸੰਤ ਪੂਰੀ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ-ਪੱਥਰ <br/> ਅਗਲੀ ਖ਼ਬਰ ਲੋਪਾ 'ਚ ਬਾਬਾ ਸ੍ਰੀ ਚੰਦ ਜੀ ਦੀ ਸਾਲਾਨਾ ਯਾਦ 'ਚ 32ਵਾਂ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।