01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੇਰਾ ਬਾਬਾ ਬਸੰਤ ਪੂਰੀ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ-ਪੱਥਰ <br/>

ਅਜੀਤ ਡੈਸਕ 20-06-2025
ਨਰੋਟ ਮਹਿਰਾ, 19 ਜੂਨ (ਰਾਜ ਕੁਮਾਰੀ)–ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਡੇਰਾ ਬਾਬਾ ਬਸੰਤ ਪੂਰੀ ਵਿਖੇ ਕਮਿਊਨਿਟੀ ਹਾਲ ਦੇ ਰੱਖੇ ਗਏ ਨੀਂਹ ਪੱਥਰ ਨਾਲ ਖੇਤਰ ਦੇ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ | ਇਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਡੇਰਾ ਬਾਬਾ ਬਸੰਤ ਪੂਰੀ ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਮਗਰੋਂ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਰਨਜੀਤ ਸਿੰਘ, ਮੈਂਬਰ ਪੰਚਾਇਤ ਪਵਨ ਕੁਮਾਰ, ਮੈਂਬਰ ਪੰਚਾਇਤ ਸੁਖਵਿੰਦਰ ਰਾਣੀ, ਮੈਂਬਰ ਪੰਚਾਇਤ ਪੂਜਾ ਦੇਵੀ, ਮੈਂਬਰ ਪੰਚਾਇਤ ਸੋਨੂੰ ਮਹਾਜਨ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਡੇਰਾ ਬਾਬਾ ਬਸੰਤ ਪੂਰੀ ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਰੀਬ 12 ਲੱਖ ਰੁਪਏ ਕਮਿਊਨਿਟੀ ਹਾਲ ਦੇ ਨਿਰਮਾਣ 'ਤੇ ਖ਼ਰਚ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਹਾਲ ਦੇ ਨਿਰਮਾਣ ਨਾਲ ਆਮ ਜਨਤਾ ਨੂੰ ਵੱਡਾ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰਾਲਿਆਂ ਸਦਕਾ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਜੋ ਵੀ ਵਿਕਾਸ ਕਾਰਜ ਚਲਾਏ ਜਾ ਰਹੇ ਹਨ, ਉਨ੍ਹਾਂ ਕਾਰਜਾਂ ਨੂੰ ਮੁਕੰਮਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਵਿਧਾਨ ਸਭਾ ਹਲਕਾ ਭੋਆ ਅੰਦਰ ਹੋਰ ਵੀ ਵੱਡੇ ਪ੍ਰੋਜੈਕਟ ਅਤੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ ਜਾਣਾ ਹੈ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਵਲੋਂ ਪਿੰਡ ਡੇਰਾ ਬਾਬਾ ਬਸੰਤ ਪੂਰੀ ਵਿਖੇ ਹੀ ਕਰਵਾਏ ਜਾ ਰਹੇ ਖੇਡ ਸਟੇਡੀਅਮ ਦਾ ਵੀ ਨਿਰੀਖਣ ਕੀਤਾ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਖੇਡ ਸਟੇਡੀਅਮ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਾਲ 1953 ਤੋਂ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਪਠਾਨਕੋਟ ਬਣਿਆ ਸਿੱਖਿਆ ਲਈ ਚਾਨਣ ਮੁਨਾਰਾ ਕਾਲਜ ਨੇ ਦੇਸ਼ ਨੂੰ ਵੱਡ... ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕੀਤਾ ਨਸ਼ਾ ਛੁਡਾਊ ਕੇਂਦਰ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।