01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੱਲਾ ਬਲੀਮ ਮਾਰਗ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 20-06-2025
ਤਾਰਾਗੜ੍ਹ, 19 ਜੂਨ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੀਆਂ ਸੜਕਾਂ ਕਈ ਸਾਲਾਂ ਤੋਂ ਨਹੀਂ ਬਣਾਈਆਂ ਗਈਆਂ ਸਨ | ਜਿਸ ਕਾਰਨ ਲੋਕਾਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਭੋਆ ਦੀਆਂ ਕਰੀਬ 74 ਸੜਕਾਂ ਦਾ ਨਵ ਨਿਰਮਾਣ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਦਿਨ ਪ੍ਰਤੀ ਦਿਨ ਵਿਧਾਨ ਸਭਾ ਹਲਕਾ ਭੋਆ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਡੱਲਾ ਬਲੀਮ ਵਿਖੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ | ਇਸ ਮੌਕੇ ਐਸ.ਡੀ.ਓ. ਮੰਡੀ ਬੋਰਡ ਰਾਕੇਸ਼ ਕੁਮਾਰ, ਬਲਾਕ ਪ੍ਰਧਾਨ ਕੁਲਦੀਪ ਭਟਵਾਂ, ਸਰਪੰਚ ਅਸ਼ੋਕ ਕੁਮਾਰ, ਪੰਚਾਇਤ ਮੈਂਬਰ ਕੁਲਜੀਤ ਸਿੰਘ, ਮੈਂਬਰ ਪੰਚਾਇਤ ਅਨੀਤਾ, ਮੈਂਬਰ ਪੰਚਾਇਤ ਪਿੰਕੀ, ਮੈਂਬਰ ਪੰਚਾਇਤ ਰੁਲਦੂ ਰਾਮ, ਇੰਸਪੈਕਟਰ ਕੇਵਲ ਕ੍ਰਿਸ਼ਨ, ਦਵਿੰਦਰ ਪਾਲ, ਵਿਜੇ ਕੁਮਾਰ ਸਰਪੰਚ ਡੱਲਾ ਫਾਟਕ, ਜੋਗਿੰਦਰ ਪਾਲ, ਨੰਬਰਦਾਰ ਬਿਸੰਬਰ ਦਾਸ, ਸੁਰਜੀਤ ਸਿੰਘ ਸਰਪੰਚ ਨੱਕੀ, ਯਸ਼ਪਾਲ ਮੈਂਬਰ ਪੰਚਾਇਤ ਨੱਕੀ, ਸ਼ਾਮ ਲਾਲ, ਪ੍ਰਬੋਧ ਕੁਮਾਰ, ਤੀਰਥ ਰਾਮ ਅਤੇ ਹੋਰ ਪਿੰਡ ਦੇ ਪੰਚਾਇਤ ਮੈਂਬਰ ਹਾਜ਼ਰ ਸਨ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੀ ਏ.ਪੀ.ਕੇ. ਰੋਡ ਤੋਂ ਡੱਲਾ ਬਲੀਮ, ਫੇਰੂਵਾਲ, ਅਲੀਖਾਂ ਤੋਂ ਤੰਗੋਸ਼ਾਹ ਰੋਡ ਦਾ ਨਵ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰੋਡ 'ਤੇ 2.3 ਕਰੋੜ ਰੁਪਏ ਖਰਚ ਕਰਕੇ 6.45 ਕਿੱਲੋਮੀਟਰ ਲੰਬੀ ਸੜਕ ਦਾ ਨਵ ਨਿਰਮਾਣ ਕੀਤਾ ਜਾਣਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ਦਾ ਨਿਰਮਾਣ ਪਿਛਲੇ ਕਰੀਬ 20-20 ਸਾਲਾਂ ਤੋਂ ਨਹੀਂ ਹੋਇਆ ਸੀ, ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਉਪਰਾਲਿਆਂ ਸਦਕਾ ਵਿਧਾਨ ਸਭਾ ਹਲਕਾ ਭੋਆ ਦੀਆਂ 74 ਸੜਕਾਂ ਨੰੂ ਨਵ ਨਿਰਮਾਣ ਦੀ ਮਨਜ਼ੂਰੀ ਮਿਲੀ ਹੈ | ਉਨ੍ਹਾਂ ਕਿਹਾ ਕਿ ਉਹ ਸੜਕਾਂ ਜਿਨ੍ਹਾਂ ਵੱਲ ਪਿਛਲੀਆਂ ਤਿੰਨ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ | ਹੁਣ ਇਨ੍ਹਾਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਠੇਕੇਦਾਰ ਨੰੂ ਵੀ ਕੁਆਲਿਟੀ ਦਾ ਮਟੀਰੀਅਲ ਵਰਤਣ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੰੂ ਵਧੀਆ ਕੁਆਲਿਟੀ ਦੀਆਂ ਸੜਕਾਂ ਮਿਲ ਸਕਣ |
ਪਿਛਲੀ ਖ਼ਬਰ ਪਠਾਨਕੋਟ ਦੇ ਵਾਰਡ ਨੰਬਰ -24 ਦੇ ਲੋਕ ਪਿਛਲੇ 3 ਮਹੀਨਿਆਂ ਤੋਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ <br/> ਅਗਲੀ ਖ਼ਬਰ ਪਠਾਨਕੋਟ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਲਗਾਈ ਛਬੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।