01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਠਾਨਕੋਟ ਪੁਲਿਸ ਵਲੋਂ 51.17 ਗ੍ਰਾਮ ਹੈਰੋਇਨ, 1 ਪਿਸਟਲ, 65 ਹਜ਼ਾਰ ਡਰੱਗ ਮਨੀ ਸਮੇਤ 3 ਕਾਬੂ <br/>

ਅਜੀਤ ਡੈਸਕ 20-06-2025
ਪਠਾਨਕੋਟ, 19 ਜੂਨ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਥਾਣਾ ਨੰਗਲਭੂਰ ਅਤੇ ਸੀ.ਆਈ.ਏ. ਸਟਾਫ਼ ਪਠਾਨਕੋਟ ਦੇ ਸਾਂਝੇ ਆਪਰੇਸ਼ਨ ਦੌਰਾਨ 51.17 ਗ੍ਰਾਮ ਹੈਰੋਇਨ, ਇਕ ਪਿਸਟਲ, 65000 ਡਰੱਗ ਮਨੀ, ਇਕ ਬਲੈਰੋ ਕਾਰ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਥਾਣਾ ਨੰਗਲਭੂਰ ਅਤੇ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ | ਜਿਸ ਦੌਰਾਨ ਪੁਲਿਸ ਵਲੋਂ ਤਿੰਨ ਵਿਅਕਤੀ ਕਾਬੂ ਕੀਤੇ ਗਏ | ਜਿਨ੍ਹਾਂ ਪਾਸੋਂ 51.17 ਗ੍ਰਾਮ ਹੈਰੋਇਨ, ਇਕ ਪਿਸਟਲ, 65 ਹਜ਼ਾਰ ਡਰੱਗ ਮਨੀ, ਇਕ ਬਲੈਰੋ ਗੱਡੀ ਬਰਾਮਦ ਕੀਤੀ ਗਈ, ਜਿਨ੍ਹਾਂ ਦੀ ਪਹਿਚਾਣ ਰਾਹੁਲ ਉਰਫ਼ ਆਂਡਾ ਪੁੱਤਰ ਸੇਵਾ ਰਾਮ, ਅਸ਼ਮੀਤ ਸਿੰਘ ਉਰਫ਼ ਬਿੱਲੀ ਜੱਟ, ਬਿਕਰਾਂਤ ਸਿੰਘ ਵਾਸੀ ਕੱਚਾ ਕੁਆਰਟਰ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਉਨ੍ਹਾਂ ਦੱਸਿਆ ਕਿ ਰਾਹੁਲ ਆਂਡਾ ਜੋ ਕਿ ਬਦਮਾਸ਼ ਟਾਈਪ ਦਾ ਬੰਦਾ ਹੈ | ਜਿਸ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ, ਜਦੋਂ ਪੁਲਿਸ ਵਲੋਂ ਇਸ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਹੈ ਕਿ ਉਸ ਦੇ ਕਿਹੜੇ ਕਿਹੜੇ ਤਸਕਰਾਂ ਨਾਲ ਸੰਬੰਧ ਸਨ | ਡੀ.ਐਸ.ਪੀ. ਨੇ ਦੱਸਿਆ ਕਿ ਅੱਠ, ਨੌਂ ਲੋਕ ਹੋਰ ਵੀ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਦੀ ਗਿ੍ਫ਼ਤਾਰੀ ਕਰਨੀ ਬਾਕੀ ਹੈ ਅਤੇ ਉਨ੍ਹਾਂ ਦਾ ਖ਼ੁਲਾਸਾ ਅਜੇ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦੱਸਿਆ ਕਿ ਪੁਲਿਸ ਨਸ਼ੇ ਅਤੇ ਬਦਮਾਸ਼ਾਂ ਨੂੰ ਬਖ਼ਸ਼ੇਗੀ ਨਹੀਂ, ਇਸ ਦੀ ਤਫ਼ਤੀਸ਼ ਅੱਗੇ ਜਾਰੀ ਹੈ ਅਤੇ ਨਸ਼ਾ ਤਸਕਰਾਂ ਨੂੰ ਜੇਲ੍ਹ ਤੱਕ ਪਹੰੁਚਾਉਣਾ ਉਨ੍ਹਾਂ ਦਾ ਮਕਸਦ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ |

ਪਿਛਲੀ ਖ਼ਬਰ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਮਾਧੋਪੁਰ ਨਾਕੇ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਪਠਾਨਕੋਟ ਦੇ ਵਾਰਡ ਨੰਬਰ -24 ਦੇ ਲੋਕ ਪਿਛਲੇ 3 ਮਹੀਨਿਆਂ ਤੋਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।