ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਮਾਧੋਪੁਰ ਨਾਕੇ ਦਾ ਕੀਤਾ ਦੌਰਾ <br/>
ਅਜੀਤ ਡੈਸਕ
20-06-2025
ਮਾਧੋਪੁਰ, 19 ਜੂਨ (ਮਹਿਰਾ)-ਅਗਲੇ ਮਹੀਨੇ ਸ਼ੁਰੂ ਹੋਣ ਵਾਲੀ ਸ੍ਰੀ ਅਮਰਨਾਥ ਜੀ ਦੀ ਯਾਤਰਾ ਲਈ ਪੰਜਾਬ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਲਗਾਤਾਰ ਮੀਟਿੰਗਾਂ ਅਤੇ ਵਿਚਾਰ-ਵਟਾਂਦਰਾ ਕਰ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਮਾਧੋਪੁਰ ਨਾਕੇ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਕਾ ਇੰਚਾਰਜ ਅਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਨਾਕੇ 'ਤੇ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕੁਤਾਹੀ ਨਾ ਕੀਤੀ ਜਾਵੇ | ਜ਼ਿਲ੍ਹਾ ਪਠਾਨਕੋਟ ਵਿਚ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਸਖ਼ਤ ਹਨ ਅਤੇ ਇਸ ਤਹਿਤ ਪੰਜਾਬ ਪੁਲਿਸ ਯਾਤਰਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਸਖ਼ਤ ਕਰਨ ਵਿਚ ਲੱਗੀ ਹੋਈ ਹੈ | ਜੇਕਰ ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਜੰਮੂ-ਕਸ਼ਮੀਰ ਦੇ ਲਖਨਪੁਰ ਵਿਚ ਪ੍ਰਸ਼ਾਸਨ ਵਲੋਂ ਇਕ ਕੈਂਪ ਲਗਾਇਆ ਗਿਆ ਹੈ, ਜਿੱਥੋਂ ਯਾਤਰੀਆਂ ਨੂੰ ਇਕ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਉੱਥੋਂ ਉਹ ਆਪਣੀ ਯਾਤਰਾ ਸ਼ੁਰੂ ਕਰਨਗੇ | ਜੇਕਰ ਮਾਧੋਪੁਰ ਦੀ ਗੱਲ ਕਰੀਏ ਤਾਂ ਸੁਰੱਖਿਆ ਪ੍ਰਬੰਧ ਲਗਾਤਾਰ ਸਖ਼ਤ ਕੀਤੇ ਗਏ ਹਨ | ਨਾਕਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਸਖ਼ਤ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਨਾਕੇ 'ਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ |