01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 20-06-2025
ਮਾਧੋਪੁਰ, ਸੁਜਾਨਪੁਰ 19 ਜੂਨ (ਮਹਿਰਾ, ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਨੇ ਵੱਖ-ਵੱਖ ਚੈਕਿੰਗ ਦੌਰਾਨ ਦੋ ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਮੋਹਿਤ ਟਾਂਕ ਨੇ ਦੱਸਿਆ ਕਿ ਪੁਲਿਸ ਪਾਰਟੀ ਨਸ਼ਾ ਤਸਕਰਾਂ ਦੀ ਭਾਲ ਵਿਚ ਬਸਰੂਪ ਵੱਲ ਜਾ ਰਹੀ ਸੀ ਕਿ ਜਦੋਂ ਰੁਕਮ ਦੀਨ ਕੀੜੀ ਗੰਦਿਆਲ ਲਖਨਪੁਰ ਨੰੂ ਰੋਕ ਕੇ ਉਸ ਦੀ ਤਲਾਸ਼ੀ ਦੌਰਾਨ ਉਸ ਤੋਂ 80.40 ਗ੍ਰਾਮ ਹੈਰੋਇਨ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਗਸ਼ਤ ਦੌਰਾਨ ਪੁਲਿਸ ਪਾਰਟੀ ਪਿੰਡ ਸ਼ਹਿਰ ਸ਼ਾਨੀ ਵੱਲ ਜਾ ਰਹੀ ਸੀ, ਤਾਂ ਪਿੰਡ ਮੈਰਾ ਭਦਰਾਲੀ ਨੇੜੇ ਇਕ ਵਿਅਕਤੀ ਇਕ ਦਰੱਖਤ ਹੇਠਾਂ ਖੜ੍ਹਾ ਸੀ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣਾ ਸ਼ੁਰੂ ਕਰ ਦਿੱਤਾ | ਉਸ ਦਾ ਪਿੱਛਾ ਕਰਕੇ ਉਸ ਨੰੂ ਕਾਬੂ ਕੀਤਾ ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਇਸ ਦੌਰਾਨ ਮੌਜ ਦੀਨ ਸ਼ਰੀਫ਼ ਚੱਕ ਤੋਂ 57.10 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ ਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਥਾਣਾ ਇੰਚਾਰਜ ਨੇ ਦੱਸਿਆ ਕਿ ਇਹ ਦੋਵੇਂ ਲੰਬੇ ਸਮੇਂ ਤੋਂ ਹੈਰੋਇਨ ਵੇਚਣ ਦਾ ਕਾਰੋਬਾਰ ਕਰ ਰਹੇ ਸੀ |

ਪਿਛਲੀ ਖ਼ਬਰ ਜਾਗਿ੍ਤੀ ਫਾਊਾਡੇਸ਼ਨ ਟਰੱਸਟੀਆਂ ਨੇ ਧਾਰ ਬਲਾਕ ਦੇ ਵਿਕਾਸ ਲਈ ਅਧਿਕਾਰੀਆਂ ਨੰੂ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਮਾਧੋਪੁਰ ਨਾਕੇ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।