ਪਠਾਨਕੋਟ, 19 ਜੂਨ (ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾਂ ਦੇ ਦਿਸ਼ਾ ਨਿਰਦੇਸ਼ ਹੇਠ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਨਗਰਾਂ ਵਿਚ ਬੱਚਿਆਂ ਦੇ ਗੁਰਮੁੱਖ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ 35 ਬੱਚੇ ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਹ ਕੈਂਪ ਪੰਜ ਦਿਨ ਦਾ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਰਹਿਤ ਮਰਿਆਦਾ ਦੀ ਜਾਣਕਾਰੀ ਅਤੇ ਸਮਾਜਿਕ ਬੁਰਾਈਆਂ ਤੋਂ ਬਚਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਸਮਾਪਤੀ ਮੌਕੇ ਬੱਚਿਆਂ ਨੂੰ ਸਵਾਲ ਜਵਾਬ ਪੁੱਛੇ ਗਏ ਤੇ ਜਿਨ੍ਹਾਂ ਬੱਚਿਆਂ ਨੇ ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲਿਆ, ਉਨ੍ਹਾਂ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਭਾਈ ਜਗਦੇਵ ਸਿੰਘ ਪ੍ਰਚਾਰਕ ਅਤੇ ਭਾਈ ਅਮਰਜੀਤ ਸਿੰਘ ਚਿੱਟੀ ਪ੍ਰਚਾਰਕ ਨੇ ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੌਜੂਦ ਸਨ | ਜਿਸ ਵਿਚ ਕੁਲਦੀਪ ਸਿੰਘ, ਭਗਵੰਤ ਸਿੰਘ, ਜਸਵੰਤ ਸਿੰਘ, ਹਰਦੇਵ ਸਿੰਘ ਗ੍ਰੰਥੀ ਸਿੰਘ ਆਦਿ ਹਾਜ਼ਰ ਸਨ |