02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕਰ ਰਹੇ ਕੰਮ <br/>

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਲੋਂ ਵੱਖ-ਵੱਖ ਵਾਰਡਾਂ ਵਿਚ ਲਗਾਏ ਗਏ ਬੈਂਚ | ਤਸਵੀਰਾਂ: ਸੰਧੂ <br/> 20-06-2025
ਪਠਾਨਕੋਟ, 19 ਜੂਨ (ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੇ ਹਨ | ਇਸ ਲੜੀ ਵਿਚ ਉਨ੍ਹਾਂ ਨੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਦੇ ਬੈਠਣ ਲਈ ਬੈਂਚ ਲਗਾਏ | ਇਸ ਦੌਰਾਨ ਵਿਭੂਤੀ ਸ਼ਰਮਾ ਨੇ ਕਿਹਾ ਕਿ ਉਹ ਰੋਜ਼ਾਨਾ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦੇ ਹਨ, ਜਿੱਥੇ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ | ਇਸ ਦੌਰਾਨ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਵੱਖ-ਵੱਖ ਵਾਰਡਾਂ ਵਿਚ ਲੋਕਾਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਲਈ ਬੈਠਣ ਦਾ ਕੋਈ ਪ੍ਰਬੰਧ ਨਹੀਂ ਹੈ, ਜੋ ਸਵੇਰੇ-ਸ਼ਾਮ ਗਲੀਆਂ ਅਤੇ ਮੁਹੱਲਿਆਂ ਵਿਚ ਘੁੰਮਣ ਜਾਂ ਆਪਣੇ ਦੋਸਤਾਂ ਨਾਲ ਚੀਜ਼ਾਂ ਸਾਂਝੀਆਂ ਕਰਨ ਲਈ ਬਾਹਰ ਜਾਂਦੇ ਹਨ | ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਵਿਚ ਉਨ੍ਹਾਂ ਨੇ ਵਾਰਡ ਨੰਬਰ 22, 29, 30 ਅਤੇ 33 ਵਿਚ ਸੀਮੈਂਟ ਦੇ ਬਣੇ ਮਜ਼ਬੂਤ ਬੈਂਚ ਲਗਾਏ ਹਨ | ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਿਆਰ ਰਹਿੰਦੇ ਹਨ | ਇਸ ਦੌਰਾਨ ਵਾਰਡਾਂ ਦੇ ਲੋਕਾਂ ਨੇ ਉਕਤ ਬੈਂਚ ਲਗਾਉਣ ਲਈ ਵਿਭੂਤੀ ਸ਼ਰਮਾ ਦਾ ਧੰਨਵਾਦ ਕੀਤਾ | ਇਸ ਮੌਕੇ ਸੁਰੇਂਦਰ ਸੋਨੂੰ, ਰੋਹਿਤ ਮਹਾਜਨ, ਰਾਹੁਲ ਬਰਾੜ ਸ਼ਾਲੂ, ਰਮੇਸ਼ ਕੁੱਕ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੌਂਸਲਰ ਸੁਖਬੀਰ ਸਿੰਘ ਧਾਲੀਵਾਲ ਦਾ ਦਿਹਾਂਤ <br/> ਅਗਲੀ ਖ਼ਬਰ ਬਦਲਦੇ ਮੌਸਮ ਦੇ ਚਲਦੇ ਬੱਚਿਆਂ ਵਿਚ ਡਾਇਰੀਆ ਦੇ ਕੇਸ ਵਧੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।