04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਅੱਜ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਅਜੀਤ ਡੈਸਕ 21-06-2025

ਗੁਰਦਾਸਪੁਰ, (ਅਸ਼ੋਕ ਸ਼ਰਮਾ)-21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਸਵੇਰੇ 6 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ | ਯੋਗਾ ਦਿਵਸ ਮਨਾਉਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 11ਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਹਨ | ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ, ਖਿਡਾਰੀਆਂ ਸਮੇਤ ਵੱਡੀ ਗਿਣਤੀ 'ਚ ਆਮ ਲੋਕ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਸੀ.ਐਮ ਦੀ ਯੋਗਸ਼ਾਲਾ ਦੇ ਯੋਗਾ ਟਰੇਨਰਾਂ ਵਲੋਂ ਯੋਗਾ ਆਸਣ ਕਰਵਾਏ ਜਾਣਗੇ ਅਤੇ ਯੋਗ ਸਾਧਨਾਂ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਆਰ.ਡੀ. ਖੋਸਲਾ ਡੀ.ਏ.ਵੀ ਸਕੂਲ ਬਟਾਲਾ, ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ, ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਫ਼ਤਿਹਗੜ੍ਹ ਚੂੜੀਆਂ, ਮੋਹਨੀ ਮੰਦਿਰ ਗਾਂਧੀ ਗਰਾਊਾਡ ਧਾਰੀਵਾਲ, ਦਾਣਾ ਮੰਡੀ ਅਵਾਂਖਾ ਦੀਨਾਨਗਰ, ਸ਼ਿਵ ਮੰਦਿਰ ਪਾਰਕ ਕਲਾਨੌਰ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕੀਤੇ ਜਾਣਗੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਸ਼ੇਸ਼ ਯੋਗਾ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜ ਕੇ ਇਸ ਦਾ ਭਰਪੂਰ ਲਾਭ ਉਠਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ: ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਿਯ ਗੁਪਤਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖਹਿਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ ਤੇ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਦੋ ਦੋਸ਼ੀ ਕੀਤੇ ਕਾਬੂ <br/> ਅਗਲੀ ਖ਼ਬਰ ਫ਼ਾਜ਼ਿਲਕਾ ਦੇ ਉਸਾਰੀ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।