04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਫਤਹਿਗੜ੍ਹ ਚੂੜੀਆਂ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਦੋ ਦੋਸ਼ੀ ਕੀਤੇ ਕਾਬੂ <br/>

ਅਜੀਤ ਡੈਸਕ 21-06-2025
ਫਤਹਿਗੜ੍ਹ ਚੂੜੀਆਂ, 20 ਜੂਨ (ਐਮ.ਐਸ. ਫੁੱਲ, ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਇੰਸਪੈਕਟਰ ਕਿਰਨਦੀਪ ਸਿੰਘ ਮੁੱਖ ਥਾਣਾ ਅਫ਼ਸਰ ਫਤਹਿਗੜ੍ਹ ਚੂੜੀਆਂ ਦੀ ਨਿਗਰਾਨੀ ਹੇਠ ਬੀਤੇ ਕੱਲ੍ਹ ਐਸ. ਆਈ. ਬਲਵਿੰਦਰ ਸਿੰਘ ਨੇ ਸਾਥੀਆਂ ਸਮੇਤ ਰਮਦਾਸ ਰੋਡ 'ਤੇ ਵਿਸ਼ੇਸ਼ ਨਾਕਾ ਲਗਾਇਆ ਸੀ, ਜਿਸ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਅੰਗਰੇਜ਼ ਸਿੰਘ ਪੁੱਤਰ ਕੁੰਨਣ ਸਿੰਘ ਅਤੇ ਪ੍ਰਭਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਸੰਤੂਨੰਗਲ ਥਾਣਾ ਝੰਡੇਰ ਨੂੰ ਰੋਕਿਆ ਗਿਆ | ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਇਕ ਕਿੱਲੋ ਅਫ਼ੀਮ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ | ਪ੍ਰੈੱਸ ਕਾਨਫਰੰਸ ਦੌਰਾਨ ਡੀ. ਐਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 72 ਜੁਰਮ 18, 27ਏ/61/85 ਐਨ.ਡੀ.ਪੀ.ਐੱਸ. ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ | ਸ੍ਰੀ ਵਿਪਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਐੱਸ. ਪੀ. ਸ੍ਰੀ ਸੁਹੇਲ ਕਾਸਿਮ ਮੀਰ, ਐੱਸ.ਪੀ. ਇਨਵੈਸਟੀਗੇਸ਼ਨ ਸ੍ਰੀ ਗੁਰਪ੍ਰਤਾਪ ਸਿੰਘ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲੇ ਅਪਰਾਧੀਆਂ ਨੂੰ ਵੱਡੇ ਪੱਧਰ 'ਤੇ ਗਿ੍ਫਤਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੀ ਉਕਤ ਦੋਵਾਂ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਪੁੱਛਗਿੱਛ ਲਈ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰ ਕੇ ਜਾਣਕਾਰੀ ਜੁਟਾਈ ਜਾਵੇਗੀ | ਇਸ ਮੌਕੇ ਰੀਡਰ ਤਰਜੀਤ ਸਿੰਘ, ਏ. ਐੱਸ. ਆਈ. ਬੂਟਾ ਸਿੰਘ, ਏ. ਐੱਸ. ਆਈ. ਕੇਵਲ ਮਸੀਹ, ਏ. ਐੱਸ. ਆਈ. ਗੁਰਪ੍ਰੀਤ ਸਿੰਘ ਆਦਿ ਹਾਜ਼ਿਰ ਸਨ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਮਾਮਲਾ ਦਰਜ ਅਗਲੀ ਖ਼ਬਰ ਅੱਜ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।