04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਮਾਮਲਾ ਦਰਜ

ਅਜੀਤ ਡੈਸਕ 21-06-2025

ਧਾਰੀਵਾਲ, 20 ਜੂਨ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਕਤੀਆਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਪੀੜਤ ਜਗਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸੁਜਾਨਪੁਰ ਨੇ ਪੁਲਿਸ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਕਿ ਗਗਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਟ ਆਤਮਾ ਰਾਮ ਅੰਮਿ੍ਤਸਰ, ਦਲਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕੋਟਲੀ ਢੋਲੇਸਾਹ ਅੰਮਿ੍ਤਸਰ ਦਿਹਾਤੀ ਨੇ ਜਗਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸੁਜਾਨਪੁਰ ਨੂੰ ਵਿਦੇਸ਼ (ਇੰਗਲੇੈਂਡ) ਭੇਜਣ ਦੇ ਨਾਂਅ 'ਤੇ 20 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਤਫਤੀਸ਼ ਉਪਰੰਤ ਉਕਤ ਦੋਨਾਂ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨਸ਼ਾ ਤਸਕਰ ਕਾਬੂ-ਮਾਮਲਾ ਦਰਜ
ਗੁਰਦਾਸਪੁਰ, 20 ਜੂਨ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਨਸ਼ੇ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਾਲਾ ਪੁਲਿਸ ਦੇ ਏ. ਐੱਸ. ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੀਬੀ ਸੁੰਦਰੀ ਗੁਰਦੁਆਰਾ ਸਾਹਿਬ ਮੋੜ ਤੋਂ ਅਨੁਰਾਗ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਵੱਡਾ ਸੈਦੋਵਾਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਬਰਾਮਦ ਮੋਮੀ ਲਿਫ਼ਾਫ਼ੇ ਨੂੰ ਚੈੱਕ ਕੀਤਾ | ਜਿਸ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਪ੍ਰਭਿ ਆਸ਼ਰਮ ਹਰਚੋਵਾਲ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਦੋ ਦੋਸ਼ੀ ਕੀਤੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।