04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਜਸਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਪਾਸਟਰ ਰਾਜ ਮਸੀਹ ਸਾਥੀਆਂ ਸਮੇਤ ਭਾਜਪਾ ਛੱਡ ਕਾਂਗਰਸ 'ਚ ਹੋਏ ਸ਼ਾਮਿਲ <br/>

ਅਜੀਤ ਡੈਸਕ 21-06-2025
ਬਟਾਲਾ, 20 ਜੂਨ (ਸਤਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬੇਹਤਰੀਨ ਪ੍ਰਦਰਸ਼ਨ ਕਰ ਰਹੀ ਹੈ, ਜਿਸ ਦੇ ਚਲਦਿਆਂ ਲੋਕ ਕਾਂਗਰਸ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਪ੍ਰੇਮ ਨਗਰ ਬੋਹੜਾਂਵਾਲ ਵਿਖੇ ਕਾਂਗਰਸ ਦੇ ਬੁਲਾਰੇ ਅਤੇ ਸਰਗਰਮ ਆਗੂ ਜਸਕਰਨ ਸਿੰਘ ਕਾਹਲੋਂ ਨੇ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਭਾਜਪਾ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਪਾਸਟਰ ਰਾਜ ਮਸੀਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ | ਜਸਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਿਚ ਲੋਕਾਂ ਦੀ ਵਧ ਰਹੀ ਦਿਲਚਸਪੀ ਇਹ ਦਰਸਾਉਂਦੀ ਹੈ ਕਿ 2027 ਵਿਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਹਰ ਵਰਗ ਦਾ ਸਨਮਾਨ ਕਰਨਾ ਮੁੱਖ ਮਕਸਦ ਹੈ, ਜਿਸ ਕਰ ਕੇ ਬੀਤੇ ਸਮਿਆਂ ਦੌਰਾਨ ਵੀ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਸੂਬੇ ਵਿਚ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ ਮੁਖਤਿਆਰ ਮਸੀਹ, ਪਾਸਟਰ ਇਰਫਾਨ ਮਸੀਹ, ਸ਼ੁਕਰ ਮਸੀਹ, ਬਲਦੇਵ ਸਿੰਘ, ਬਲਬੀਰ ਸਿੰਘ, ਰਿੰਪਲ ਚੱਢਾ ਆਦਿ ਮੌਜੂਦ ਰਹੇ |

ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਿਸ਼ਨ ਹਸਪਤਾਲ ਧਾਰੀਵਾਲ ਦਾ ਦੌਰਾ <br/> ਅਗਲੀ ਖ਼ਬਰ ਪ੍ਰਭਿ ਆਸ਼ਰਮ ਹਰਚੋਵਾਲ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।