04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਿਸ਼ਨ ਹਸਪਤਾਲ ਧਾਰੀਵਾਲ ਦਾ ਦੌਰਾ <br/>

ਅਜੀਤ ਡੈਸਕ 21-06-2025
ਧਾਰੀਵਾਲ, 20 ਜੂਨ (ਸਵਰਨ ਸਿੰਘ)-ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸਥਾਨਿਕ 'ਦੀ ਮੈਕਰਾਬਰਟ ਮਿਸ਼ਨ ਹਸਪਤਾਲ' ਦਾ ਦੌਰਾ ਕੀਤਾ ਗਿਆ | ਇਸ ਸਬੰਧ ਵਿਚ ਮਿਸ਼ਨ ਹਸਪਤਾਲ ਦ ਪ੍ਰਬੰਧਕ ਮੇਜਰ ਥਾਮਸ਼ਨ ਸਾਦਿਕ ਮਸੀਹ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਸਮੁੱਚੇ ਪ੍ਰਬੰਧਾਂ ਤੇ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਵਿਰੋਧੀ ਕੈਂਪ ਅਤੇ ਸੈਮੀਨਾਰ ਲਗਾਉਣ 'ਤੇ ਜ਼ੋਰ ਦਿੱਤਾ, ਜਿਸ 'ਤੇ ਹਸਪਤਾਲ ਪ੍ਰਬੰਧਕ ਮੇਜਰ ਥਾਮਸ਼ਨ ਸਾਦਿਕ ਮਸੀਹ ਨੇ ਦੱਸਿਆ ਕਿ ਹਸਪਤਾਲ ਵਲੋਂ ਪਹਿਲਾਂ ਵੀ ਨਸ਼ਾ ਵਿਰੋਧੀ ਕੈਂਪ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਿਸ਼ਨ ਹਸਪਤਾਲ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ | ਇਸ ਮੌਕੇ ਐਸ. ਐਮ. ਓ. ਡਾ. ਰਵਿੰਦਰ ਸਿੰਘ, ਡੈਨੀਅਲ ਭੱਟੀ, ਬੱਬਾ ਗਿੱਲ ਪ੍ਰਧਾਨ ਪੰਜਾਬ ਯੂਥ ਕ੍ਰਿਸ਼ਚੀਅਨ ਨੈਸ਼ਨਲ ਫਰੰਟ, ਤਸਵੀਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਹਿਰ ਵਿਚ ਪਾੜ ਪੈਣ ਕਰ ਕੇ ਝੋਨੇ ਦੀ ਫ਼ਸਲ ਹੋਈ ਤਬਾਹ <br/> ਅਗਲੀ ਖ਼ਬਰ ਜਸਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਪਾਸਟਰ ਰਾਜ ਮਸੀਹ ਸਾਥੀਆਂ ਸਮੇਤ ਭਾਜਪਾ ਛੱਡ ਕਾਂਗਰਸ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।