04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਹਿਰ ਵਿਚ ਪਾੜ ਪੈਣ ਕਰ ਕੇ ਝੋਨੇ ਦੀ ਫ਼ਸਲ ਹੋਈ ਤਬਾਹ <br/>

ਅਜੀਤ ਡੈਸਕ 21-06-2025
ਹਰਚੋਵਾਲ, 20 ਜੂਨ (ਭਾਮ, ਢਿੱਲੋਂ)-ਪਿੰਡ ਹਰਚੋਵਾਲ ਦੇ ਨਜ਼ਦੀਕ ਨਹਿਰ ਵਿਚ ਪਾੜ ਪੈਣ ਕਾਰਨ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਸਬੰਧੀ ਪੀੜਤ ਕਿਸਾਨਾਂ ਸੈਕਟਰੀ ਦਲੇਰ ਸਿੰਘ, ਰਾਜਵਿੰਦਰ ਸਿੰਘ, ਮਨੂੰ ਰਿਆੜ, ਮਿੱਤਰਮਾਨ ਸਿੰਘ, ਸੇਵਾ ਮੁਕਤ ਐੱਸ.ਐੱਚ.ਓ. ਸੁਖਜੀਤ ਸਿੰਘ, ਰਾਜੇਸ਼, ਹੀਰਾ ਸਿੰਘ, ਸਤਨਾਮ ਸਿੰਘ, ਨਿੰਦਰਪਾਲ ਸਿੰਘ ਆਦਿ ਨੇ ਦੱਸਿਆ ਕਿ ਨਹਿਰ ਵਿਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਅਚਾਨਕ ਨਹਿਰ ਵਿਚ ਪਾੜ ਪੈ ਗਿਆ, ਜਿਸ ਕਾਰਨ ਉਨ੍ਹਾਂ ਦੇ ਖੇਤਾਂ ਵਿਚ ਲੱਗਾ ਹੋਇਆ ਝੋਨਾ ਤਬਾਹ ਹੋ ਗਿਆ ਤੇ ਖੇਤਾਂ ਵਿਚ ਕਿੰਨੀ-ਕਿੰਨੀ ਮਿੱਟੀ ਭਰ ਗਈ ਹੈ, ਜਿਸ ਕਾਰਨ ਉਨ੍ਹਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ | ਪੀੜਤ ਕਿਸਾਨਾਂ ਨੇ ਨਹਿਰੀ ਮਹਿਕਮੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ |

ਪਿਛਲੀ ਖ਼ਬਰ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ <br/> ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਿਸ਼ਨ ਹਸਪਤਾਲ ਧਾਰੀਵਾਲ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।