04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ <br/>

ਅਜੀਤ ਡੈਸਕ 21-06-2025
ਗੁਰਦਾਸਪੁਰ, 20 ਜੂਨ (ਚੱਕਰਾਜਾ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਵਾਮ ਦੇ ਸਹਿਯੋਗ ਨਾਲ ਰਾਜ ਸਰਕਾਰ ਇਸ ਯੁੱਧ 'ਚ ਫ਼ਤਿਹ ਹਾਸਲ ਕਰੇਗੀ | ਡਾ: ਬਲਬੀਰ ਸਿੰਘ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ' ਤਹਿਤ ਸ਼ਹਿਰ ਦੇ ਕੋਟਲੀ ਨੰਗਲ ਅਤੇ ਗੀਤਾ ਭਵਨ ਇਲਾਕੇ 'ਚ ਡੇਂਗੂ ਜਾਗਰੂਕਤਾ ਮੁਹਿੰਮ ਦੀ ਅਗਵਾਈ ਕੀਤੀ ਗਈ | ਕੈਬਨਿਟ ਮੰਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਦੇ ਘਰਾਂ ਵਿਚ ਲਾਰਵੇ ਦੀ ਜਾਂਚ ਕਰਕੇ ਮੌਕੇ 'ਤੇ ਨਸ਼ਟ ਕੀਤਾ ਗਿਆ | ਇਸ ਤੋਂ ਬਾਅਦ ਸਿਹਤ ਮੰਤਰੀ ਵਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਰੰਗਲਾ ਪੰਜਾਬ ਵਿਕਾਸ ਯੋਜਨਾ, ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ, ਜਿਥੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਬੈੱਡਾਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਿਸੇ ਨਿੱਜੀ ਹਸਪਤਾਲ ਜਾਂ ਖਾਲੀ ਸਰਕਾਰੀ ਇਮਾਰਤ 'ਚ ਇਹ ਸਹੂਲਤ ਦਿੱਤੀ ਜਾ ਸਕਦੀ ਹੈ | ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ 35 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ | ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿਚ 5 ਕਰੋੜ ਖ਼ਰਚ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਅਵਾਮ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਿਹਤ ਮੰਤਰੀ ਨੂੰ ਮੁੜ ਵਸੇਬਾ ਕੇਂਦਰਾਂ, ਨਸ਼ਾ ਛੁਡਾਊ ਕੇਂਦਰ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਫ਼ਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪੰਨੂ, ਸ਼ਮਸ਼ੇਰ ਸਿੰਘ ਦੀਨਾਨਗਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਤੋਂ ਇਲਾਵਾ ਐੱਸ.ਐੱਸ.ਪੀ ਬਟਾਲਾ ਸੋਹੇਲ ਕਾਸਿਮ ਮੀਰ, ਐੱਸ.ਐੱਸ.ਪੀ ਆਦਿੱਤਯ, ਏ.ਡੀ.ਸੀ (ਜ) ਡਾ: ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐਮ ਦੀਨਾਨਗਰ ਜਸਪਿੰਦਰ ਸਿੰਘ, ਐੱਸ.ਪੀ. ਜੁਗਰਾਜ ਸਿੰਘ, ਐੱਸ.ਡੀ.ਐਮ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐਮ. ਬਟਾਲਾ ਵਿਕਰਮਜੀਤ ਸਿੰਘ, ਐੱਸ.ਡੀ.ਐਮ ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਕੁਲਦੀਪ ਰਾਜ, ਸਿਵਲ ਸਰਜਨ ਡਾ: ਜਸਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ ਲਲਿਤ ਮੋਹਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਤੇਜਿੰਦਰ ਕੌਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ: ਗੁਰਪ੍ਰੀਤ ਕੌਰ, ਡਾ: ਮਮਤਾ, ਡਾ: ਅੰਕੁਰ, ਰੁਪਿੰਦਰ ਕੌਰ, ਜ਼ਿਲ੍ਹਾ ਮਾਸ ਮੀਡੀਆ ਵਿੰਗ ਦੀ ਟੀਮ, ਆਈ.ਡੀ.ਐੱਸ.ਪੀ ਦੀ ਸਾਰੀ ਟੀਮ, ਨਰਸਿੰਗ ਵਿਦਿਆਰਥਣਾਂ, ਆਸ਼ਾ ਵਰਕਰਾਂ ਤੇ ਐਂਟੀ ਲਾਰਵਾ ਵਿੰਗ ਦਾ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਬਟਾਲਾ ਤੇ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਿਾੲਆ <br/> ਅਗਲੀ ਖ਼ਬਰ ਨਹਿਰ ਵਿਚ ਪਾੜ ਪੈਣ ਕਰ ਕੇ ਝੋਨੇ ਦੀ ਫ਼ਸਲ ਹੋਈ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।