04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਟਾਲਾ ਤੇ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਿਾੲਆ <br/>

ਅਜੀਤ ਡੈਸਕ 21-06-2025
ਬਟਾਲਾ, 20 ਜੂਨ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਸੀ. ਬੀ. ਐੱਸ. ਸੀ. ਕਾਦੀਆਂ ਵਿਖੇ ਚੇਅਰਮੈਨ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਯੋਗਾ ਸਰੀਰਕ ਤੇ ਮਾਨਸਿਕ ਤੌਰ 'ਤੇ ਇਨਸਾਨ ਨੂੰ ਮਜ਼ਬੂਤ ਬਣਾਉਂਦਾ ਹੈ ਤੇ ਉਸ ਅੰਦਰ ਆਤਮ ਵਿਸ਼ਵਾਸ ਵੀ ਵਧਾਉਂਦਾ ਹੈ | ਇਸ ਮੌਕੇ ਪਿ੍ੰ. ਸੁਖਜਿੰਦਰ ਵੀਰ ਸਿੰਘ ਨੇ ਦੱਸਿਆ ਕਿ 21 ਜੂਨ 2015 ਨੂੰ ਪਹਿਲੀ ਵਾਰ ਵਿਸ਼ਵ ਪੱਧਰ 'ਤੇ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਯੋਗ ਆਸਣ ਕੀਤੇ | ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਬੱਚਿਆਂ ਨੂੰ ਦੱਸਿਆ ਕਿ ਤੰਦਰੁਸਤ ਰਹਿਣ ਲਈ ਸਾਨੂੰ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ | ਇਸ ਮੌਕੇ ਐੱਮ. ਡੀ. ਹਰਸਿਮਰਤ ਸਿੰਘ ਸੰਧੂ, ਚੇਅਰਮੈਨ ਸਤਨਾਮ ਸਿੰਘ ਸੰਧੂ, ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਨਵਨੀਤ ਕੌਰ, ਬਲਜੀਤ ਕੌਰ ਅਤੇ ਪੂਜਾ ਰਾਣੀ ਸ਼ਾਮਿਲ ਸਨ |
ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ 'ਚ ਜਥੇਦਾਰ ਕਰਤਾਰ ਸਿੰਘ ਪਾਹੜਾ ਸਟੇਡੀਅਮ ਵਿਖੇ ਯੋਗ ਕੈਂਪ ਲਗਾਇਆ
ਗੁਰਦਾਸਪੁਰ, (ਗੁਰਪ੍ਰਤਾਪ ਸਿੰਘ)-ਆਰਮੀ ਤਿੱਬੜੀ ਕੈਂਟ ਗੁਰਦਾਸਪੁਰ ਵਲੋਂ ਪਿੰਡ ਪਾਹੜਾ ਦੇ ਜਥੇਦਾਰ ਸਰਦਾਰ ਕਰਤਾਰ ਸਿੰਘ ਪਾਹੜਾ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਯੋਗ ਕੈਂਪ ਲਗਾਇਆ ਗਿਆ | ਇਸ ਮੌਕੇ ਲੋਕਾਂ ਨੂੰ ਯੋਗਾ ਦਾ ਅਭਿਆਸ ਕਰਵਾਇਆ ਗਿਆ | ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਐੱਡ. ਪਾਹੜਾ ਨੇ ਕਿਹਾ ਕਿ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ | ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ, ਨਿਯਮਿਤ ਤੌਰ 'ਤੇ ਯੋਗ ਕਰਨ ਨਾਲ ਸਰੀਰ ਵਿਚ ਲਚਕ, ਤਾਕਤ ਅਤੇ ਸੰਤੁਲਨ ਵਿਚ ਸੁਧਾਰ ਹੁੰਦਾ ਹੈ, ਤਣਾਅ ਘੱਟ ਹੁੰਦਾ ਹੈ ਅਤੇ ਚੰਗੀ ਨੀਂਦ ਆਉਂਦੀ ਹੈ | ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਯੋਗਾ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਯੋਗਾ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਯੋਗਾ ਸਦੀਆਂ ਤੋਂ ਚਲਿਆ ਆ ਰਿਹਾ ਹੈ ਤੇ ਸਾਰਿਆਂ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ |

ਪਿਛਲੀ ਖ਼ਬਰ ਜੈਤੋਸਰਜਾ ਵਿਚ ਪ੍ਰਸ਼ਾਸਨ ਦੀ ਕਾਰਵਾਈ-ਅਣ-ਅਧਿਕਾਰਤ ਕਾਲੋਨੀ 'ਤੇ ਚੱਲੀ ਜੇ. ਸੀ. ਬੀ. <br/> ਅਗਲੀ ਖ਼ਬਰ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।