ਗੁਰਦਾਸਪੁਰ, 20 ਜੂਨ (ਗੁਰਪ੍ਰਤਾਪ ਸਿੰਘ)-ਨੇਕ, ਖ਼ੁਸ਼ਦਿਲ ਅਤੇ ਰੱਬ ਰੰਗੀ ਰੂਹ ਮਾਤਾ ਪ੍ਰਕਾਸ਼ ਕੌਰ ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਕੀਤੀ ਗਈ ਜਿੱਥੇ ਪਹੁੰਚੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਮਾਤਾ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਗੁਰਮੀਤ ਸਿੰਘ ਪਾਹੜਾ, ਜਗਬੀਰ ਸਿੰਘ ਪਾਹੜਾ, ਸਮਾਜ ਸੇਵਾ ਦਲ ਦੇ ਪ੍ਰਧਾਨ ਜੋਗਿੰਦਰ ਪਾਲ ਲਾਡੀ, ਸੁਖਵਿੰਦਰ ਸਿੰਘ ਬਥਵਾਲਾ, ਸਾਬਕਾ ਨਗਰ ਕੌਂਸਲ ਮੈਂਬਰ ਡਾ: ਪਿ੍ੰਸ ਗੋਲਡੀ, ਅਮਰਜੀਤ ਸਿੰਘ ਚਾਹਲ, ਅਜਾਇਬ ਸਿੰਘ ਅਤੇ ਪਿ੍ੰਸੀਪਲ ਰਾਮਪਾਲ ਸੋਹਲ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੰੁਚੇ | ਅੰਤ ਵਿਚ ਮਾਤਾ ਪ੍ਰਕਾਸ਼ ਕੌਰ ਦੇ ਛੋਟੇ ਪੁੱਤਰ ਗੁਰਦੀਪ ਸਿੰਘ ਲੋਧੀਪੁਰੀਆ ਵਲੋਂ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੋਣ ਲਈ ਪਹੁੰਚੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ |