05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕਾਂਗਰਸ ਪਾਰਟੀ ਦੇ ਆਗੂਆਂ ਦੀ ਮੀਟਿੰਗ ਹੋਈ-ਜ਼ਮੀਨੀ ਪੱਧਰ 'ਤੇ ਪਾਰਟੀ ਨੰੂ ਮਜ਼ਬੂਤ ਕਰਨ ਲਈ ਲਏ ਅਹਿਮ ਫ਼ੈਸਲੇ <br/>

ਅਜੀਤ ਡੈਸਕ 21-06-2025
ਗੁਰਦਾਸਪੁਰ, 20ਜੂਨ ( ਗੁਰਪ੍ਰਤਾਪ ਸਿੰਘ) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਬਲਾਕ ਕਾਂਗਰਸ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕੋਆਰਡੀਨੇਟਰ ਅਮਰਜੀਤ ਸਿੰਘ ਢੱਡੇਕਟਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ | ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਤੇ ਖ਼ਾਸ ਕਰਕੇ ਪੰਜਾਬ ਵਿਚ ਪਹਿਲਾਂ ਹੀ ਬਹੁਤ ਮਜ਼ਬੂਤ ਹੈ | ਜਦੋਂ ਕਿ ਜ਼ਮੀਨੀ ਪੱਧਰ 'ਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਫ਼ੈਸਲੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਵਿਕਾਸ ਦੀ ਹਨੇ੍ਹਰੀ ਚੱਲੀ ਸੀ | ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿਚ ਕੋਈ ਵੀ ਵਿਕਾਸ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਜਿਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ | ਜਿਸ ਕਾਰਨ ਲੋਕ ਹੁਣ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦਿਆਂ ਦੀ ਸਰਕਾਰ ਹੈ | ਜਿਸ ਤਰ੍ਹਾਂ ਲੋਕਾਂ ਨੇ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਹਰਾਇਆ, ਉਸੇ ਤਰ੍ਹਾਂ ਇਸ ਪਾਰਟੀ ਨੂੰ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸ਼ਹਿਰੀ ਰੰਜਨ ਸ਼ਰਮਾ ਰੰਜੂ, ਬਲਾਕ ਪ੍ਰਧਾਨ ਦਿਹਾਤੀ ਪਰਮਜੀਤ ਸਿੰਘ ਕਾਦੀਆਂ ਵਾਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ, ਪਰਮਵੀਰ ਸਿੰਘ ਢੰਡੇ ਕਟਵਾਲ, ਸਤਵਿੰਦਰ ਸਿੰਘ ਮੁਕੇਰੀਆਂ, ਭੁਪਿੰਦਰ ਸਿੰਘ, ਵਿਕਰਮ ਜੁਲਕਾ, ਸੁਮੇਸ਼ ਭਾਟੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਰ ਦਰੱਖਤ ਨਾਲ ਟਕਰਾ ਜਾਣ ਕਾਰਨ ਨੌਜਵਾਨ ਫੌਜੀ ਦੀ ਮੌਤ <br/> ਅਗਲੀ ਖ਼ਬਰ 'ਔਜੀ ਹੱਬ' ਨੇ ਇਕ ਹੋਰ ਵਿਦਿਆਰਥੀ ਦਾ ਲਗਵਾਇਆ ਆਸਟਰੇਲੀਆ ਦਾ ਸਟੱਡੀ ਵੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।