05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਦੀਨਾਨਗਰ ਵਿਖੇ ਸੰਵਿਧਾਨ ਬਚਾਓ ਰੈਲੀ 22 ਜੂਨ ਨੂੰ ਹੋਵੇਗੀ-ਦਲਬੀਰ ਸਿੰਘ ਬਿੱਟੂ, ਹਰਵਿੰਦਰ ਸਿੰਘ ਭੱਟੀ <br/>

ਅਜੀਤ ਡੈਸਕ 21-06-2025
ਦੀਨਾਨਗਰ, 20 ਜੂਨ (ਸੋਢੀ, ਸ਼ਰਮਾ)-ਦੀਨਾਨਗਰ ਦੇ ਤਾਜ ਹੈਰੀਟੇਜ ਵਿਖੇ 22 ਜੂਨ ਨੂੰ ਸਵੇਰੇ 10 ਵਜੇ ਦੀਨਾਨਗਰ ਦੇ ਵਿਧਾਇਕਾ ਅਰੁਣਾ ਚੌਧਰੀ ਦੀ ਪ੍ਰਧਾਨਗੀ ਵਿਚ ਸੰਵਿਧਾਨ ਬਚਾਓ ਰੈਲੀ ਹੋਣ ਜਾ ਰਹੀ ਹੈ | ਜਿਸ ਵਿਚ ਸੂਬਾ ਪੱਧਰ 'ਤੇ ਸਮੂਹ ਕਾਂਗਰਸੀ ਆਗੂ ਦੀਨਾਨਗਰ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਮੂਹ ਵਰਕਰ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਦਲਬੀਰ ਸਿੰਘ ਬਿੱਟੂ ਤੇ ਬਲਾਕ ਸੰਮਤੀ ਦੀਨਾਨਗਰ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਇਸ ਰੈਲੀ ਸਬੰਧੀ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਜਾਰੀ ਹਨ ਤੇ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਅਪਣਾ ਪੂਰਾ ਯੋਗਦਾਨ ਦੇਣ | ਉਨ੍ਹਾਂ ਕਿਹਾ ਕਿ ਸੰਵਿਧਾਨ ਬਚਾਓ ਲਹਿਰ ਪੂਰੇ ਦੇਸ਼ ਵਿਚ ਜ਼ੋਰ ਫੜ ਚੁੱਕੀ ਹੈ ਤੇ ਇਸ ਲਹਿਰ ਰਾਹੀਂ ਦੇਸ਼ ਦੀ ਜਨਤਾ ਨੂੰ ਕੇਂਦਰ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਸਬੰਧੀ ਜਾਗਰੂਕ ਕਰਨ ਵਿਚ ਵੱਡੀ ਸਫਲਤਾ ਹਾਸਲ ਹੋ ਰਹੀ ਹੈ |

ਪਿਛਲੀ ਖ਼ਬਰ ਥਾਣਾ ਪੁਰਾਣਾ ਸ਼ਾਲਾ ਨੇੜੇ ਛੱਪੜ ਦੀ ਸਫਾਈ ਨਾ ਹੋਣ ਕਰਕੇ ਕੀੜੇ ਮਕੌੜਿਆਂ ਦੀ ਭਰਮਾਰ <br/> ਅਗਲੀ ਖ਼ਬਰ ਨਿੱਜੀ ਰੰਜਿਸ਼ ਤਹਿਤ ਸਰਪੰਚ ਤੇ ਉਸ ਦੇ ਭਤੀਜੇ ਵਿਚਕਾਰ ਝਗੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।