05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬ ਸਰਕਾਰ ਪੈਨਸ਼ਨਰਾਂ ਦੇ ਬਕਾਏ ਜਲਦ ਕਰੇ ਜਾਰੀ-ਸੁਰਿੰਦਰ ਪੱਪੂ <br/>

ਅਜੀਤ ਡੈਸਕ 21-06-2025
ਗੁਰਦਾਸਪੁਰ, 20 ਜੂਨ (ਅਸ਼ੋਕ ਸ਼ਰਮਾ)-ਪਾਵਰਕਾਮ ਟਰਾਂਸਕੋ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੰੂ ਤਕਰੀਬਨ 36 ਮਹੀਨੇ ਹੋ ਚੁੱਕੇ ਹਨ ਤੇ ਆਪ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵੱਡੇ ਵਾਅਦੇ ਕੀਤੇ ਸਨ ਕਿ ਪੰਜਾਬ ਅੰਦਰ ਆਪ ਸਰਕਾਰ ਆਉਣ 'ਤੇ ਮੁਲਾਜ਼ਮਾਂ, ਪੈਨਸ਼ਨਰਾਂ ਦੇ ਕਾਂਗਰਸ ਸਰਕਾਰ ਦੇ ਸਮੇਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣਗੇ ਪਰ ਤਿੰਨ ਸਾਲ ਦਾ ਸਮਾਂ ਬੀਤਣ 'ਤੇ ਆਰਥਿਕ ਪੱਖੋਂ ਮੰਦਹਾਲੀ ਦੇ ਹਲਾਤਾਂ 'ਚੋਂ ਗੁਜ਼ਰ ਰਹੇ ਪੈਨਸ਼ਨਰਾਂ ਨੰੂ ਅਜੇ ਤੱਕ 1-1-16 ਤੋਂ 30-06-21 ਦੇ ਬਕਾਏ ਜਾਰੀ ਨਹੀਂ ਕੀਤੇ ਗਏ, ਕਿਉਂਕਿ ਪੰਜਾਬ ਸਰਕਾਰ ਤੇ ਪਾਵਰਕਾਮ ਨੇ ਜਿਵੇਂ 85 ਸਾਲ, 75 ਸਾਲ ਦੇ ਉਮਰ ਦੇ ਪੈਨਸ਼ਨਰਾਂ ਦੇ ਗਰੁੱਪ ਬਣਾ ਕੇ ਵੰਡੀਆਂ ਪਾ ਦਿੱਤੀਆਂ ਹਨ | ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਰਜਿ:) ਨੰਬਰ-56 ਪੰਜਾਬ ਦੇ ਯਤਨਾਂ ਸਦਕਾ 2016 ਤੇ 2017 ਵਿਚ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੰੂ ਵੀ 2 ਕਿਸ਼ਤਾਂ ਅਪ੍ਰੈਲ ਅਤੇ ਮਈ ਦੀਆਂ ਦੇਣੀਆਂ ਸਨ ਜੋ ਪਾਵਰਕਾਮ ਦੀ ਢਿੱਲੀ ਕਾਰਗੁਜਾਰੀ ਕਰਕੇ ਪੈਨਸ਼ਨਰਾਂ ਨੰੂ ਨਹੀਂ ਪਾਈਆਂ ਗਈਆਂ | ਜਿਸ ਸਬੰਧੀ ਚੇਅਰਮੈਨ ਪਾਵਰਕਾਮ ਨੇ ਸਮੂਹ ਡੀ.ਡੀ.ਓਜ਼ ਨੰੂ ਸਖ਼ਤ ਹਦਾਇਤ ਕੀਤੀ ਹੈ ਕਿ ਜੂਨ ਮਹੀਨੇ ਦੀ ਪੈਨਸ਼ਨ ਨਾਲ ਪੈਨਸ਼ਨਰਾਂ ਨੰੂ ਬਕਾਏ ਦਿੱਤੇ ਜਾਣ | ਸ੍ਰੀ ਪੱਪੂ ਨੇ ਪੰਜਾਬ ਸਰਕਾਰ ਨੰੂ ਅਪੀਲ ਕੀਤੀ ਕਿ 1-1-16 ਤੋਂ 30-6-21 ਤੱਕ ਸੇਵਾ ਮੁਕਤ ਹੋਏ ਸਮੂਹ ਪੈਨਸ਼ਨਰਜ਼ ਨੰੂ ਉਨ੍ਹਾਂ ਦੇ ਬਕਾਏ ਯਕਮੁਸ਼ਤ ਦਿੱਤੇ ਜਾਣ ਤਾਂ ਜੋ ਵਡੇਰੀ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਪੈਨਸ਼ਨਰਜ਼ ਦਾ ਗੁਜ਼ਾਰਾ ਠੀਕ ਤਰੀਕੇ ਨਾਲ ਚੱਲ ਸਕੇ | ਸ੍ਰੀ ਪੱਪੂ ਨੇ ਕਿਹਾ ਕਿ ਵਿਕਾਸ ਦੇ ਨਾਮ 'ਤੇ ਕੱਟਿਆ ਜਾ ਰਿਹਾ 200 ਰੁਪਏ ਟੈਕਸ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪੈਨਸ਼ਨਰਾਂ ਦੇ ਬਕਾਏ ਤੁਰੰਤ ਜਾਰੀ ਨਾ ਕੀਤੇ ਤਾਂ ਪੈਨਸ਼ਨਰਜ਼ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਦੂਲਾ ਨੰਗਲ ਪ੍ਰਧਾਨ, ਅਨੂਪ ਸਿੰਘ ਮੀਤ ਪ੍ਰਧਾਨ, ਅਰਜਨ ਸਿੰਘ ਛੀਨਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਗਿੱਲ ਸਹਾਇਕ ਸਕੱਤਰ, ਤੀਰਥ ਸਿੰਘ ਵਿਰਦੀ ਸਰਪ੍ਰਸਤ, ਦਰਸ਼ਨ ਸਿੰਘ ਪ੍ਰੈਸ ਸਕੱਤਰ, ਕਮਲ ਕਿਸ਼ੋਰ ਖਜ਼ਾਨਚੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਡੀ. ਐਲ. ਐਡ. ਪਹਿਲੇ ਸਾਲ ਦਾ ਨਤੀਜਾ ਰਿਹਾ ਸ਼ਾ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੁਕਵਾਂ ਵਾਤਾਵਰਨ ਮੁਹੱਈਆ ਕਰਵਾਇਆ-ਸ਼ਮਸ਼ੇਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।