ਪਠਾਨਕੋਟ, 20 ਜੂਨ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 22 ਜੂਨ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਹਰਮੀਤ ਸਿੰਘ ਖੁੰਡੀ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਬਿਕਰਮਜੀਤ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਗੁਰਸ਼ਰਨ ਸਿੰਘ, ਜੋਗਿੰਦਰ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਸੁਖਵੰਤ ਸਿੰਘ, ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |