06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਰਹੱਦੀ ਖੇਤਰ 'ਚ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕੀਤੇ ਕਾਬੂ

ਅਜੀਤ ਡੈਸਕ 21-06-2025
ਬਮਿਆਲ, 20 ਜੁਲਾਈ (ਰਕੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐੱਸ. ਐੱਸ. ਪੀ. ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਨਰੋਟ ਜੈਮਲ ਸਿੰਘ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਸ਼ੇ ਨੂੰ ਲੈ ਕੇ ਤਲਾਸ਼ੀ ਅਭਿਆਨ ਚਲਾਏ ਗਏ | ਜਿਸ ਦੇ ਚਲਦੇ ਪੁਲਿਸ ਵਲੋਂ ਸਰਹੱਦੀ ਖੇਤਰ ਵਿਚ ਦੋ ਵੱਖ-ਵੱਖ ਥਾਵਾਂ 'ਤੇ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਹਿਤ ਕਾਬੂ ਕਰਨ ਦੀ ਖ਼ਬਰ ਹੈ | ਦੋਸ਼ੀਆਂ ਦੀ ਪਹਿਚਾਣ ਹੀਰਾ ਸਿੰਘ ਪੁੱਤਰ ਸੁਲੱਖਣ ਸਿੰਘ ਨਿਵਾਸੀ ਪਹਾੜੀਪੁਰ ਅਤੇ ਗੁਰਪ੍ਰੀਤ ਸਿੰਘ ਨਿਵਾਸੀ ਮਜੀਰੀ ਜੱਟਾਂ ਵਲੋਂ ਹੋਈ ਹੈ | ਇਸ ਸਬੰਧੀ ਐਸ. ਐਚ. ਓ. ਨਰੋਟ ਜੈਮਲ ਸਿੰਘ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ੇ 'ਤੇ ਨਕੇਲ ਪਾਉਣ ਲਈ ਪਿੰਡ ਕੋਲੀਆਂ ਦੇ ਨਜ਼ਦੀਕ ਪੈਂਦੇ ਸੰਪਰਕ ਮਾਰਗ 'ਤੇ ਨਾਕੇਬੰਦੀ ਕੀਤੀ ਗਈ ਸੀ | ਜਿਸ ਦੌਰਾਨ ਇਕ ਨੌਜਵਾਨ ਪੁਲਿਸ ਵੱਲ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਪੁਲਿਸ ਨੇ ਫੜ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ, 2 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਮੋਬਾਇਲ ਬਰਾਮਦ ਕੀਤਾ ਹੈ | ਇਸ ਦੇ ਨਾਲ ਹੀ ਇਸ ਵਿਅਕਤੀ ਕੋਲੋਂ ਐਕਟਿਵਾ ਸਕੂਟਰੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ 'ਚ ਗੁਰਮਤਿ ਸਮਾਗਮ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।