06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਡਿਪਟੀ ਕਮਿਸ਼ਨਰ

ਅਜੀਤ ਡੈਸਕ 21-06-2025
ਪਠਾਨਕੋਟ, 20 ਜੂਨ (ਵਿਨੋਦ)-11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਪੱਧਰ 'ਤੇ ਨਾਇਆ ਜਾਵੇਗਾ | ਯੋਗ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਸਵੇਰੇ 6 ਵਜੇ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਵੱਖ-ਵੱਖ ਵਿਭਾਗੀ ਅਧਿਕਾਰੀ ਵੱਡੀ ਗਿਣਤੀ ਵਿਚ ਵਿਦਿਆਰਥੀ, ਨਾਗਰਿਕ ਅਤੇ ਯੋਗ ਪ੍ਰੇਮੀ ਹਿੱਸਾ ਲੈਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਤਹਿਤ ਜ਼ਿਲ੍ਹੇ ਭਰ ਵਿਚ ਪਹਿਲਾਂ ਤੋਂ ਹੀ ਸਿਖਲਾਈ ਪ੍ਰਾਪਤ ਯੋਗਾ ਟਰੇਨਰਾਂ ਵਲੋਂ ਜ਼ਿਲ੍ਹਾ ਪਠਾਨਕੋਟ ਅੰਦਰ 244 ਥਾਵਾਂ 'ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਨ੍ਹਾਂ ਵਿਚ 128 ਯੋਗ ਕਲਾਸਾਂ ਪਿੰਡਾਂ ਅੰਦਰ ਅਤੇ 116 ਯੋਗ ਕਲਾਸਾਂ ਸ਼ਹਿਰੀ ਖੇਤਰ ਅੰਦਰ ਲਗਾਈਆਂ ਜਾ ਰਹੀਆਂ ਹਨ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਯੋਗ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ ਗਈ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਸੀ.ਐਮ. ਦੀ ਯੋਗਸ਼ਾਲਾ ਸੁਰਕਸ਼ਾ ਕੁਮਾਰੀ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਟੀਮ ਵਲੋਂ ਪਹਿਲਾਂ ਤੋਂ ਹੀ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਅੰਦਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਨਤੀਜੇ ਵਜੋਂ ਵੱਡੀ ਲੋਕਾਂ ਦੀ ਸੰਖਿਆ ਯੋਗ ਨਾਲ ਜੁੜ ਕੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਏ ਹਨ | ਉਨ੍ਹਾਂ ਦੱਸਿਆ ਕਿ ਯੋਗ ਦਿਵਸ 'ਤੇ ਸੀ.ਐਮ. ਦੀ ਯੋਗਸ਼ਾਲਾ ਟੀਮ ਵਲੋਂ ਵੀ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕ ਜਿਸ ਵਿਚ ਪਠਾਨਕੋਟ, ਸੁਜਾਨਪੁਰ, ਘਰੋਟਾ, ਧਾਰਕਲਾਂ, ਨਰੋਟ ਜੈਮਲ ਸਿੰਘ ਅਤੇ ਬਮਿਆਲ ਅੰਦਰ ਵੀ ਕੀਤੇ ਜਾ ਰਹੇ ਪ੍ਰੋਗਰਾਮਾਂ ਅਧੀਨ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਹੋਰ ਵੀ ਲੋਕਾਂ ਨੂੰ ਯੋਗ ਦੇ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ 22 ਜੂਨ ਨੂੰ ਬਣੀ ਲੋਧੀ ਵਿਖੇ ਹੋਣ ਵਾਲੀ ਕਾਂਗਰਸ ਦੀ ਰੈਲੀ ਦੇ ਸਬੰਧ 'ਚ ਹੋਈ ਮੀਟਿੰਗ <br/> ਅਗਲੀ ਖ਼ਬਰ ਸਰਹੱਦੀ ਖੇਤਰ 'ਚ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।