06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

22 ਜੂਨ ਨੂੰ ਬਣੀ ਲੋਧੀ ਵਿਖੇ ਹੋਣ ਵਾਲੀ ਕਾਂਗਰਸ ਦੀ ਰੈਲੀ ਦੇ ਸਬੰਧ 'ਚ ਹੋਈ ਮੀਟਿੰਗ <br/>

ਅਜੀਤ ਡੈਸਕ 21-06-2025
ਬਮਿਆਲ, 20 ਜੂਨ (ਰਕੇਸ਼ ਸ਼ਰਮਾ)-ਪੰਜਾਬ ਕਾਂਗਰਸ ਦੀ ਮੁੱਖ ਲੀਡਰਸ਼ਿਪ ਜੋ ਕਿ 22 ਜੂਨ ਨੂੰ ਪਠਾਨਕੋਟ ਦੇ ਬਣੀ ਲੋਧੀ ਵਿਖੇ ਆ ਰਹੀ ਹੈ, ਸਬੰਧੀ ਤਿਆਰੀਆਂ ਨੂੰ ਲੈ ਕੇ ਅੱਜ ਬਲਾਕ ਬਮਿਆਲ ਦੇ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸਕੱਤਰ ਰਨਵਿਜੇ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਿਸ਼ਾਲ ਇਕੱਠ ਪੰਜਾਬ ਵਿਚ ਆਉਣ ਵਾਲੀਆਂ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਭਾਰੀ ਬਹੁਮਤ ਨਾਲ ਜਿੱਤਣ ਲਈ ਕੀਤਾ ਜਾਵੇਗਾ | ਜਿਸ ਦੇ ਚੱਲਦੇ ਉਨ੍ਹਾਂ ਵਲੋਂ ਅੱਜ ਕਾਂਗਰਸ ਦੇ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਇਸ ਇਕੱਠ ਨੂੰ ਭਾਰੀ ਉਤਸ਼ਾਹ ਨਾਲ ਸਿਰੇ ਚਾੜਿ੍ਹਆ ਜਾਵੇ ਤਾਂ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਕਾਂਗਰਸ ਪਾਰਟੀ ਪੰਜਾਬ ਦੇ ਵਿਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇ | ਇਸ ਮੌਕੇ ਹਰ ਸ਼ਰਮਾ ਜ਼ੋਨ ਪ੍ਰਧਾਨ, ਸਾਬਕਾ ਸਰਪੰਚ ਮਨਜੀਤ ਸਿੰਘ, ਮਾਸਟਰ ਅਮਰਜੀਤ ਸਿੰਘ, ਸਾਬਕਾ ਸਮਿਤੀ ਚੇਅਰਮੈਨ ਤਰਸੇਮ ਸਿੰਘ, ਰਵਿੰਦਰ ਸ਼ਰਮਾ ਸਾਬਕਾ ਸਰਪੰਚ ਝਰੋਲੀ, ਸ਼ਿਵ ਦਿਆਲ, ਸਾਬਕਾ ਸਰਪੰਚ ਵਿਕਰਮ ਸਿੰਘ, ਅਰਜੁਨ ਕੁਮਾਰ ਸਾਬਕਾ ਸਰਪੰਚ, ਮਛਿੰਦਰ ਨਾਥ, ਜਸਮੇਰ ਸਿੰਘ, ਬਲਵੰਤ ਸਿੰਘ, ਅਸ਼ੋਕ ਸ਼ਰਮਾ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਕਰਮਚਾਰੀਆਂ ਦੀਆਂ ਸਮੱਸਿਆ ਨੂੰ ਲੈ ਕੇ ਵਫ਼ਦ ਕਾਰਜਕਾਰੀ ਇੰਜੀਨੀਅਰ ਨੂੰ ਮਿਲਿਆ <br/> ਅਗਲੀ ਖ਼ਬਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।