ਵਡਾਲਾ ਬਾਂਗਰ, 21 ਜੂਨ (ਭੁੰਬਲੀ)-ਭਾਰਤੀ ਫੌਜ ਦੀ 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ, ਜੋ ਪੰਜ ਸਾਲ ਪਹਿਲਾਂ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਏ ਮੁਕਾਬਲੇ ਵਿਚ ਆਪਣੇ 20 ਸਾਥੀ ਸੈਨਿਕਾਂ ਸਮੇਤ ਸ਼ਹੀਦ ਹੋ ਗਏ ਸਨ, ਦੇ ਪੰਜਵੇਂ ਸ਼ਹੀਦੀ ਦਿਵਸ ਸਬੰਧੀ ਪਿੰਡ ਭੋਜਰਾਜ ਦੇ ਗੁਰਦੁਆਰਾ ਸਾਹਿਬ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਦੇ ਹੋਏ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਿਤਾ ਕੈਪਟਨ ਜੋਗਿੰਦਰ ਸਿੰਘ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਸ਼ਹੀਦ ਦੀ ਮਾਤਾ ਕਸ਼ਮੀਰ ਕੌਰ, ਪਿਤਾ ਜਗੀਰ ਸਿੰਘ, ਪਤਨੀ ਜਸਵਿੰਦਰ ਕੌਰ, ਧੀ ਸੰਦੀਪ ਕੌਰ, ਭਰਾ ਸੂਬੇਦਾਰ ਸੁਖਚੈਨ ਸਿੰਘ, ਭਰਜਾਈ ਜਤਿੰਦਰ ਕੌਰ, ਸ਼ਹੀਦ ਲਾਂਸ ਨਾਇਕ ਡਿਪਟੀ ਸਿੰਘ ਸੈਨਾ ਮੈਡਲ ਦੇ ਭਤੀਜੇ ਵਰਿੰਦਰ ਸਿੰਘ, ਸਮਾਜ ਸੇਵਕ ਡਾ. ਰਾਜਿੰਦਰ ਸ਼ਰਮਾ, ਕਿਸਾਨ ਅਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਆਦਿ ਨੇ ਸ਼ਾਮਲ ਹੋ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸ਼ਹੀਦ ਦੇ ਚਾਚਾ ਦਲਬੀਰ ਸਿੰਘ, ਦਿਆਲ ਸਿੰਘ, ਸਰਪੰਚ ਕੁਲਬੀਰ ਸਿੰਘ, ਗੁਰਮੁਖ ਸਿੰਘ, ਜਗਦੀਸ਼ ਸਿੰਘ, ਗੁਰਮੀਤ ਸਿੰਘ, ਹਰਭੇਜ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ |