19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ-ਇਕ ਔਰਤ ਸਮੇਤ 12 ਗਿ੍ਫ਼ਤਾਰ <br/>

ਅਜੀਤ ਡੈਸਕ 22-06-2025
ਬਟਾਲਾ, 21 ਜੂਨ (ਰਾਕੇਸ਼ ਰੇਖੀ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰ ਕੇ ਇਕ ਔਰਤ ਸਮੇਤ 12 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨਾਂ ਵਿਚ ਹੈਰੋਇਨ ਦਾ ਸੇਵਨ ਕਰਨ ਵਾਲੇ ਵੀ ਸ਼ਾਮਲ ਹਨ | ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਗਸ਼ਤ ਦੌਰਾਨ ਹੰਸਲੀ ਨਾਲੇ ਦੇ ਨੇੜੇ ਵਰਿੰਦਰਪਾਲ ਉਰਫ਼ ਮੋਨੂੰ ਵਾਸੀ ਗਾਂਧੀ ਕੈਂਪ ਨੂੰ ਗਿ੍ਫ਼ਤਾਰ ਕਰ ਕੇ ਉਸ ਤੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਗਸ਼ਤ ਦੌਰਾਨ ਬੱਦੋਵਾਲ ਰੋਡ ਨੇੜੇ ਸੜਕ ਦੇ ਕਿਨਾਰੇ ਝਾੜੀਆਂ ਵਿਚ ਹੈਰੋਇਨ ਦਾ ਸੇਵਨ ਕਰ ਰਹੇ ਰਮਨ ਮਸੀਹ ਨੂੰ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਥਾਣਾ ਸਦਰ ਦੇ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਕਾਲਾ ਨੰਗਲ ਦੇ ਨੇੜੇ ਪੁਲ ਥੱਲੇ ਹੈਰੋਇਨ ਦਾ ਸੇਵਨ ਕਰ ਰਹੇ ਦਮਨਪ੍ਰੀਤ ਵਾਸੀ ਬਹਾਦਰਪੁਰ ਅਤੇ ਸੁਰਜੀਤ ਸਿੰਘ ਵਾਸੀ ਕੋਟਲੀ ਭਾਨ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਕਿਲ੍ਹਾ ਲਾਲ ਸਿੰਘ ਦੇ ਸਬ-ਇੰਸਪੈਕਟਰ ਸੰਤੋਖ ਸਿੰਘ ਨੇ ਗਸ਼ਤ ਦੌਰਾਨ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਮਸ਼ਾਨਘਾਟ ਦੇ ਕਮਰੇ ਵਿਚ ਹੈਰੋਇਨ ਦਾ ਸੇਵਨ ਕਰ ਰਹੇ ਬੌਬੀ ਵਾਸੀ ਧਰਮਕੋਟ ਬੱਗਾ ਨੂੰ ਗਿ੍ਫਤਾਰ ਕਰ ਲਿਆ | ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਨੇੜੇ ਦਰੱਖਤਾਂ ਵਿਚ ਹੈਰੋਇਨ ਦਾ ਸੇਵਨ ਕਰ ਰਹੇ ਲਵਪ੍ਰੀਤ ਸਿੰਘ ਵਾਸੀ ਮਾੜੀ ਬੁੱਚੀਆਂ ਅਤੇ ਵਿਸ਼ਾਲ ਮਸੀਹ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਅਵਤਾਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਪ੍ਰਤਾਪਗੜ੍ਹ ਨੇੜੇ ਇਕ ਸ਼ੱਕੀ ਨੌਜਵਾਨ ਗੁਰਦਿੱਤ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 5.24 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਕੋਟਲੀ ਸੂਰਤ ਮੱਲੀ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਢਿੱਲਵਾਂ ਵਿਚ ਇਕ ਔਰਤ ਜੋ ਸਕੂਟੀ 'ਤੇ ਜਾ ਰਹੀ ਸੀ, ਸ਼ੱਕ ਪੈਣ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਸਕੂਟੀ ਦੀ ਡਿੱਗੀ ਵਿਚ ਉਸ ਦੇ ਪਰਸ ਵਿਚੋਂ 15 ਗ੍ਰਾਮ ਹੈਰੋਇਨ ਤੇ 1210 ਰੁਪਏ ਡਰੱਗ ਮਨੀ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਉਕਤ ਦੀ ਪਹਿਚਾਣ ਸੁਖਜਿੰਦਰ ਕੌਰ ਵਾਸੀ ਢਿੱਲਵਾਂ ਦੇ ਤੌਰ 'ਤੇ ਕੀਤੀ ਗਈ | ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਕੈਲਾਸ਼ ਚੰਦਰ ਨੇ ਗਸ਼ਤ ਦੌਰਾਨ ਪਿੰਡ ਹਰਦੋਰਵਾਲ ਕਲਾਂ ਨੇੜੇ 3 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 17 ਗ੍ਰਾਮ ਹੈਰੋਇਨ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ | ਉਨ੍ਹਾਂ ਦੀ ਪਹਿਚਾਣ ਹਰਜੀਤ ਸਿੰਘ ਉਰਫ਼ ਬਾਸ਼ਾ, ਗੁਰਮੁੱਖ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਹਰਦੋਰਵਾਲ ਕਲਾਂ ਦੇ ਤੌਰ 'ਤੇ ਕੀਤੀ ਗਈ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਆਰ. ਡੀ. ਖੋਸਲਾ ਸਕੂਲ ਵਿਖੇ ਬਲਾਕ ਪੱਧਰੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਕਰ ਕੇ ਰੱਖ ਦਿੱਤਾ : ਪ੍ਰਤਾਪ ਸਿੰਘ ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।